ਕਾਲ ਬਣ ਕੇ ਆਏ ਟਿੱਪਰ ਨੇ ਨਿਗਲੀਆਂ ਦੋ ਜ਼ਿੰਦਗੀਆਂ, ਇੱਕ ਨੌਜਵਾਨ ਨੇ ਮੌਕੇ 'ਤੇ ਹੀ ਤੋੜਿਆ ਦਮ ਤੇ ਦੂਜੇ ਦੀ ਹਸਪਤਾਲ 'ਚ ਮੌਤ
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆ ਪਿੰਡ ਹਰਗੋਬਿੰਦ ਨਗਰ ਮਿੰਨੀ ਛਪਾਰ ਦੇ ਰਹਿਣ ਵਾਲੇ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਸਦਾ ਲੜਕਾ ਖੁਸ਼ੀਆ (25) ਆਪਣੇ ਦੋਸਤ ਸਿਕੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੂਆ ਰੋਡ ਤੋਂ ਪਿੰਡ ਗੋਪਾਲਪੁਰ ਵੱਲ ਜਾ ਰਿਹਾ ਸੀ।
Publish Date: Mon, 02 Mar 2026 11:51 AM (IST)
Updated Date: Mon, 02 Mar 2026 11:54 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਤੇਜ਼ ਰਫਤਾਰੀ ਅਤੇ ਲਾਪਰਵਾਹੀ ਦੇ ਚਲਦੇ ਦੋ ਜਵਾਨ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੂਆ ਰੋਡ ਤੋਂ ਪਿੰਡ ਗੋਪਾਲਪੁਰ ਵੱਲ ਜਾ ਰਹੇ ਸਨ। ਇਸ ਮਾਮਲੇ ਵਿੱਚ ਥਾਣਾ ਡੇਹਲੋ ਦੀ ਪੁਲਿਸ ਨੇ ਕਟਾਣੀ ਕਲਾਂ ਦੇ ਰਹਿਣ ਵਾਲੇ ਟਿੱਪਰ ਚਾਲਕ ਦੁਰਗਾ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆ ਪਿੰਡ ਹਰਗੋਬਿੰਦ ਨਗਰ ਮਿੰਨੀ ਛਪਾਰ ਦੇ ਰਹਿਣ ਵਾਲੇ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਸਦਾ ਲੜਕਾ ਖੁਸ਼ੀਆ (25) ਆਪਣੇ ਦੋਸਤ ਸਿਕੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੂਆ ਰੋਡ ਤੋਂ ਪਿੰਡ ਗੋਪਾਲਪੁਰ ਵੱਲ ਜਾ ਰਿਹਾ ਸੀ। ਜਿਵੇਂ ਹੀ ਦੋਵੇਂ ਗੋਪਾਲਪੁਰ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਖੁਸ਼ੀਆ ਦੀ ਥਾਂ 'ਤੇ ਹੀ ਮੌਤ ਹੋ ਗਈ ਜਦਕਿ ਸੰਦੀਪ ਸਿੰਘ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਜ਼ਖਮੀ ਹਾਲਤ ਵਿੱਚ ਸੰਦੀਪ ਸਿੰਘ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸਨੂੰ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਸੰਦੀਪ ਸਿੰਘ ਨੇ ਵੀ ਦਮ ਤੋੜ ਦਿੱਤਾ ਹੈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਖੁਸ਼ੀਆਂ ਦੇ ਪਿਤਾ ਕਰਨੈਲ ਸਿੰਘ ਦੀ ਸ਼ਿਕਾਇਤ 'ਤੇ ਟਿੱਪਰ ਚਾਲਕ ਦੁਰਗਾ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।