- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਲਸੀਡੀ ਨਾਲ ਭਰਿਆ ਇੱਕ ਟਰੱਕ ਪੁਲ ਤੋਂ ਹੇਠਾਂ ਡਿੱਗਾ

ਪੀ 24 : ਨੈਸ਼ਨਲ ਹਾਏਵੇ ’ਤੇ ਹਾਦਸਾਗ੍ਰਸ਼ਤ ਹੋਇਆ ਟਰੱਕ।
ਪੀ 25 : ਹਾਦਸੇ ਵਾਲੀ ਥਾਂ ’ਤੇ ਜਾਂਚ ਕਰਦੇ ਪੁਲਿਸ ਅਧਿਕਾਰੀ।
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਖੰਨਾ ਦੇ ਨੈਸ਼ਨਲ ਹਾਈਵੇ ’ਤੇ ਅੱਜ ਤੜਕੇ ਕਰੀਬ 4 ਵਜੇ ਦਿੱਲੀ ਤੋਂ ਜਲੰਧਰ ਜਾ ਰਿਹਾ ਐੱਲਸੀਡੀ ਨਾਲ ਭਰਿਆ ਇਕ ਟਰੱਕ ਪੁਲ਼ ਤੋਂ ਹੇਠਾਂ ਡਿੱਗ ਗਿਆ। ਹਾਦਸੇ ’ਚ ਡਰਾਈਵਰ ਰਾਜਕੁਮਾਰ ਵਾਲ-ਵਾਲ ਬਚ ਗਿਆ, ਜਦਕਿ ਟਰੱਕ ਤੇ ਉਸ ’ਚ ਲੱਦੇ ਸਾਮਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਟਰੱਕ ’ਚ ਕਰੀਬ 400 ਐੱਲਸੀਡੀ ਹੋਣ ਦੀ ਜਾਣਕਾਰੀ ਮਿਲੀ ਹੈ। ਡਰਾਈਵਰ ਰਾਜਕੁਮਾਰ ਨੇ ਦੱਸਿਆ ਕਿ ਜਦੋਂ ਉਹ ਖੰਨਾ ਨੈਸ਼ਨਲ ਹਾਈਵੇ ’ਤੇ ਪਹੁੰਚਿਆ ਤਾਂ ਅਚਾਨਕ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਤੇ ਉਹ ਪੁਲ ਤੋਂ ਹੇਠਾਂ ਜਾ ਡਿੱਗਿਆ। ਹਾਦਸੇ ਸਮੇਂ ਸੜਕ ’ਤੇ ਆਵਾਜਾਈ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਤੇ ਖੰਨਾ ਕੰਟਰੋਲ ਰੂਮ ਤੋਂ ਟਰੱਕ ਦੇ ਪੁਲ ਤੋਂ ਹੇਠਾਂ ਡਿੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਡਰਾਈਵਰ ਨੂੰ ਫਸਟ ਏਡ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ ਤੇ ਇਸ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਟਰੱਕ ਦਿੱਲੀ ਤੋਂ ਜਲੰਧਰ ਵੱਲ ਜਾ ਰਿਹਾ ਸੀ। ਟਰੱਕ ਨੂੰ ਸਿੱਧਾ ਕਰਕੇ ਸਾਈਡ ਤੇ ਲਗਵਾਉਣ ਲਈ ਮੌਕੇ ’ਤੇ ਕਰੇਨ ਮੰਗਵਾਈ ਗਈ ਹੈ ਤੇ ਜਲਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾ ਦਿੱਤਾ ਜਾਵੇਗਾ। ਇਸ ਮੌਕੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਕੇਸਰ ਕੁਮਾਰ ਤੇ ਕਰਨਵੀਰ ਸਿੰਘ ਵੀ ਮੌਜੂਦ ਸਨ।