- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹਗੀਰਾਂ ਨੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਤੱਖ ਦਰਸ਼ੀਆਂ ਅਨੁਸਾਰ ਘਟਨਾ ਵੇਲੇ ਜਸਪ੍ਰੀਤ ਸਿੰਘ ਗੱਡੀ ਵਿੱਚ ਇਕੱਲਾ ਸੀ ਅਤੇ ਖੁਦ ਹੀ ਵਾਹਨ ਚਲਾ ਰਿਹਾ ਸੀ।

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ: ਪਿੰਡ ਦਾਖਾ ਦੇ ਇੱਕ ਨੌਜਵਾਨ ਨੇ ਚੱਲਦੀ ਸਕਾਰਪੀਓ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਲੱਗਣ ਮਗਰੋਂ ਗੱਡੀ ਬੇਕਾਬੂ ਹੋ ਕੇ ਜੀਟੀ ਰੋਡ ’ਤੇ ਹਵੇਲੀ ਨੇੜੇ ਦਿਸ਼ਾ-ਸੂਚਕ ਬੋਰਡ ਦੇ ਖੰਭੇ ਨਾਲ ਟਕਰਾ ਗਈ। ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਨੌਜਵਾਨ ਨੂੰ ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਹਰਵਿੰਦਰ ਸਿੰਘ ਵਾਸੀ ਦਾਖਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਸੀ ਅਤੇ ਪਤੀ-ਪਤਨੀ ਵਿਚਾਲੇ ਕਾਫ਼ੀ ਸਮੇਂ ਤੋਂ ਤਣਾਅ ਚੱਲ ਰਿਹਾ ਸੀ।
ਲਾਇਸੈਂਸੀ ਰਿਵਾਲਵਰ ਨਾਲ ਮਾਰੀ ਗੋਲੀ
ਪੁਲਿਸ ਮੁਤਾਬਕ ਘਟਨਾ ਸਮੇਂ ਜਸਪ੍ਰੀਤ ਸਿੰਘ ਲੁਧਿਆਣਾ ਤੋਂ ਆਪਣੇ ਪਿੰਡ ਦਾਖਾ ਹੁੰਦਾ ਹੋਇਆ ਮੁੜ ਲੁਧਿਆਣਾ ਵੱਲ ਜਾ ਰਿਹਾ ਸੀ। ਹਵੇਲੀ ਨੇੜੇ ਉਸ ਨੇ ਚੱਲਦੀ ਗੱਡੀ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਲਈ। ਇਸ ਤੋਂ ਬਾਅਦ ਸਕਾਰਪੀਓ ਬੇਕਾਬੂ ਹੋ ਕੇ ਖੰਭੇ ਨਾਲ ਟਕਰਾ ਗਈ। ਟੱਕਰ ਦੌਰਾਨ ਗੱਡੀ ਦੇ ਦੋਵੇਂ ਏਅਰਬੈਗ ਖੁੱਲ੍ਹ ਗਏ।
ਇਕੱਲਾ ਸੀ ਗੱਡੀ ਵਿੱਚ
ਰਾਹਗੀਰਾਂ ਨੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਤੱਖ ਦਰਸ਼ੀਆਂ ਅਨੁਸਾਰ ਘਟਨਾ ਵੇਲੇ ਜਸਪ੍ਰੀਤ ਸਿੰਘ ਗੱਡੀ ਵਿੱਚ ਇਕੱਲਾ ਸੀ ਅਤੇ ਖੁਦ ਹੀ ਵਾਹਨ ਚਲਾ ਰਿਹਾ ਸੀ। ਡੀਐੱਸਪੀ ਦਾਖਾ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮ੍ਰਿਤਕ ਆਪਣੇ ਪਿੱਛੇ ਚਾਰ ਸਾਲ ਦੀ ਧੀ ਛੱਡ ਗਿਆ ਹੈ।