ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
Publish Date: Tue, 27 Jan 2026 10:25 PM (IST)
Updated Date: Wed, 28 Jan 2026 04:14 AM (IST)

ਹਾਦਸੇ ਦੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਹੋਇਆ ਫੱਟੜ ਹੱਥਾਂ, ਲੱਤਾਂ, ਮੋਢੇ ਅਤੇ ਮੂੰਹ ਤੇ ਲੱਗੀਆਂ ਗੰਭੀਰ ਸੱਟਾਂ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਰਾਜਪੁਰਾ ਰੋਡ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਬਸੰਤ ਐਵਨਿਊ ਸਥਿਤ ਗੁਰੂ ਅੰਗਦ ਦੇਵ ਨਗਰ ਦੇ ਵਾਸੀ ਪਰਮਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਰਮਜੀਤ ਸਿੰਘ ਨੇ ਦੱਸਿਆ ਕਿ ਕਿ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਅਤੇ ਬੇਟਾ ਅਰਸ਼ਦੀਪ ਸਿੰਘ ਆਪਣੀ ਕਾਰ ਧਾਮੀ ਹਸਪਤਾਲ ਦੇ ਕੋਲ ਖੜੀ ਕਰਕੇ ਪੈਦਲ ਹੀ ਕਿਚਲੂ ਨਗਰ ਸਥਿਤ ਡਾਕਟਰ ਸੰਦੀਪ ਪੁਰੀ ਦੇ ਹਸਪਤਾਲ ਵੱਲ ਨੂੰ ਜਾ ਰਹੇ ਸਨ। ਉਨ੍ਹਾਂ ਨੇ ਜਿਵੇਂ ਹੀ ਸੜਕ ਕਰਾਸ ਕੀਤੀ ਤਾਂ ਰਾਜਪੁਰਾ ਰੋਡ ਵੱਲੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਬੇਟੇ ਅਰਸ਼ਦੀਪ ਸਿੰਘ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਦੇ ਦੌਰਾਨ ਨੌਜਵਾਨ ਅਰਸ਼ਦੀਪ ਸਿੰਘ ਇਨੀ ਬੁਰੀ ਤਰ੍ਹਾਂ ਫੱਟੜ ਹੋ ਗਿਆ ਕਿ ਉਸ ਦੀਆਂ ਲੱਤਾਂ, ਮੋਢੇ, ਹੱਥ ਅਤੇ ਮੂੰਹ ਤੇ ਗੰਭੀਰ ਸੱਟਾਂ ਲੱਗੀਆਂ। ਇਲਾਜ ਲਈ ਲੜਕੇ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਧਰ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਪਰਮਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।