ਦਿਲ ਦਾ ਦੌਰਾ ਪੈਣ ਕਾਰਨ ਸਾਹਨੇਵਾਲ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ
ਦਿਲ ਦਾ ਦੌਰਾ ਪੈਣ ਕਾਰਨ ਸਾਹਨੇਵਾਲ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ
Publish Date: Fri, 24 Apr 2026 09:09 PM (IST)
Updated Date: Sat, 25 Apr 2026 04:13 AM (IST)
ਫੋਟੋ : 27, 28 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਲੁਧਿਆਣਾ ਦੇ ਕਸਬਾ ਸਾਹਨੇਵਾਲ ਦਾ ਵਸਨੀਕ ਜਤਿੰਦਰ ਸਿੰਘ (27), ਜੋ ਚੰਗੀ ਸਿੱਖਿਆ ਪ੍ਰਾਪਤ ਕਰਨ ਲਈ 2024 ਚ ਕੈਨੇਡਾ ਗਿਆ ਸੀ, ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਦੇ ਦਾਦਾ ਨਾਜ਼ਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਕਿ ਤੁਹਾਡਾ ਲੜਕਾ ਜਤਿੰਦਰ ਸਿੰਘ ਸੀਰੀਅਸ ਹਾਲਤ ਵਿਚ ਹੈ, ਜਿਸ ਤੋਂ ਬਾਅਦ ਉਨ੍ਹਾਂ ਕੈਨੇਡਾ ’ਚ ਰਹਿ ਰਹੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕੀਤਾ ਤਾਂ ਉਹ ਤੁਰੰਤ ਉਥੇ ਪਹੁੰਚੇ ਤਾਂ ਉਨ੍ਹਾਂ ਜਾ ਕੇ ਦੇਖਿਆ ਤਾਂ ਜਤਿੰਦਰ ਸਿੰਘ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਜਤਿੰਦਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਜਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਸਾਹਨੇਵਾਲ ਲਿਆਉਣ ਲਈ ਐੱਨਆਰਆਈ ਤੇ ਇਲਾਕੇ ਦੇ ਲੋਕਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ। ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਜਤਿੰਦਰ ਸਿੰਘ ਦੀ ਮ੍ਰਿਤਕ ਦੇਹ 25 ਅਪ੍ਰੈਲ ਨੂੰ ਸਾਹਨੇਵਾਲ ਵਿਖੇ ਪਹੁੰਚ ਜਾਵੇਗੀ ਤੇ ਦੁਪਹਿਰ ਨੂੰ 1 ਵਜੇ ਸਿਵਲ ਹਸਪਤਾਲ ਰੋਡ ਦੇ ਨਜ਼ਦੀਕ ਬਣੇ ਸ਼ਮਸ਼ਾਨਘਾਟ ਵਿਖੇ ਜਤਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।