- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੁਰਗਾ ਕਾਲੋਨੀ ਦੇ ਵਾਸੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਰਾਜੀਵ ਕੁਮਾਰ (ਕਰੀਬ 37) ਫੈਕਟਰੀ ਤੋਂ ਛੁੱਟੀ ਕਰਕੇ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਟਿੱਬਾ ਨਹਿਰ ਪੁਲ ਨੇੜੇ ਪਹੁੰਚਿਆ ਤਾਂ ਕੰਟੇਨਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਦੇ ਚਲਦਿਆਂ ਇੱਕ 37 ਸਾਲਾ ਵਿਅਕਤੀ ਦੀ ਮੌਤ ਹੋ ਗਈ। ਕੰਟੇਨਰ ਦੀ ਰਫਤਾਰ ਇੰਨੀ ਜਿਆਦਾ ਤੇਜ਼ ਸੀ ਕਿ ਵਿਅਕਤੀ ਨੇ ਥਾਂ ਤੇ ਹੀ ਦਮ ਤੋੜ ਦਿੱਤਾ। ਇਹ ਹਾਦਸਾ ਟਿੱਬਾ ਨਹਿਰ ਪੁਲ ਨੇੜੇ ਉਸ ਸਮੇਂ ਵਾਪਰਿਆ, ਜਦੋਂ ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਏ ਜਾ ਰਹੇ ਕੰਟੇਨਰ ਨੇ ਟੱਕਰ ਮਾਰ ਦਿੱਤੀ।
ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੁਰਗਾ ਕਾਲੋਨੀ ਦੇ ਵਾਸੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਰਾਜੀਵ ਕੁਮਾਰ (ਕਰੀਬ 37) ਫੈਕਟਰੀ ਤੋਂ ਛੁੱਟੀ ਕਰਕੇ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਟਿੱਬਾ ਨਹਿਰ ਪੁਲ ਨੇੜੇ ਪਹੁੰਚਿਆ ਤਾਂ ਕੰਟੇਨਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਸ਼ਿਕਾਇਤ ਅਨੁਸਾਰ ਟੱਕਰ ਤੋਂ ਬਾਅਦ ਕੰਟੇਨਰ ਦਾ ਪਿਛਲਾ ਟਾਇਰ ਰਾਜੀਵ ਕੁਮਾਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਸੰਸਾਰ ਟੋਲਾ, ਥਾਣਾ ਬਹਿਰੀਆ, ਜ਼ਿਲ੍ਹਾ ਬਲੀਆ (ਉੱਤਰ ਪ੍ਰਦੇਸ਼) ਦੇ ਰਹਿਣ ਵਾਲੇ 41 ਸਾਲਾ ਮੁਨੀਸ਼ ਗੋਂਡ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 281, 106 ਅਤੇ 324(4) ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।