- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲਾਦੀਆ ਖੁਰਦ ਗਣਪਤੀ ਇਨਕਲੇਵ ਦੇ ਵਾਸੀ ਸੁਨੀਲ ਕੁਮਾਰ ਨੇ ਦੱਸਿਆ ਕਿ ਰਾਤ ਉਹ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਹੁਸੈਨਪੁਰਾ ਰੇਲਵੇ ਲਾਈਨਾਂ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨ ਉਸ ਦਾ ਪਿੱਛਾ ਕਰਨ ਲੱਗ ਪਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਹੁਸੈਨਪੁਰਾ ਰੇਲਵੇ ਲਾਈਨਾਂ ਨੇੜੇ ਤਿੰਨ ਬਦਮਾਸ਼ਾਂ ਵੱਲੋਂ ਦਾਤ ਨਾਲ ਵਾਰ ਕਰਕੇ ਇਕ ਨੌਜਵਾਨ ਨੂੰ ਜ਼ਮੀਨ ’ਤੇ ਸੁੱਟਣ ਮਗਰੋਂ ਉਸ ਦਾ ਮੋਟਰਸਾਈਕਲ, ਮੋਬਾਈਲ ਫੋਨ ਅਤੇ ਨਕਦੀ ਲੁੱਟ ਲਈ।ਵਾਰਦਾਤ 'ਚ ਜ਼ਖਮੀ ਹੋਇਆ ਨੌਜਵਾਨ ਕਿਸੇ ਢੰਗ ਨਾਲ ਥਾਣੇ ਪਹੁੰਚਿਆ ਅਤੇ ਸ਼ਿਕਾਇਤ ਦਰਜ ਕਰਵਾਈ। ਥਾਣਾ ਹੈਬੋਵਾਲ ਦੀ ਪੁਲਿਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲਾਦੀਆ ਖੁਰਦ ਗਣਪਤੀ ਇਨਕਲੇਵ ਦੇ ਵਾਸੀ ਸੁਨੀਲ ਕੁਮਾਰ ਨੇ ਦੱਸਿਆ ਕਿ ਰਾਤ ਉਹ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਹੁਸੈਨਪੁਰਾ ਰੇਲਵੇ ਲਾਈਨਾਂ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨ ਉਸ ਦਾ ਪਿੱਛਾ ਕਰਨ ਲੱਗ ਪਏ।
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਹੈਦਰ ਇਨਕਲੇਵ ਨੇੜੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸ ’ਤੇ ਦਾਤ ਨਾਲ ਵਾਰ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਸੜਕ ’ਤੇ ਡਿੱਗ ਗਿਆ। ਨੌਜਵਾਨ ਨੂੰ ਜ਼ਖਮੀ ਦੇਖ ਮੁਲਜ਼ਮ ਉਸ ਦਾ ਮੋਬਾਈਲ ਵੀਵੋ ਕੰਪਨੀ ਦਾ ਫੋਨ, ਕਰੀਬ ਇਕ ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 304 ਅਤੇ 3(5) ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਵਾਰਦਾਤ ਵਾਲੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਦੇ ਨਾਲ ਮੁਲਜ਼ਮਾਂ ਦੀ ਪਛਾਣ ਅਤੇ ਲੁੱਟਿਆ ਮੋਟਰਸਾਈਕਲ ਤੇ ਹੋਰ ਸਮਾਨ ਬਰਾਮਦ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।