ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ
60 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ
Publish Date: Sun, 18 Jan 2026 07:43 PM (IST)
Updated Date: Sun, 18 Jan 2026 07:46 PM (IST)
ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਸਲੇਮ ਟਾਬਰੀ ਪੁਲਿਸ ਨੇ ਨਸ਼ੇ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਹ ਕਾਰਵਾਈ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫਸਰ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮੇਨ ਰੋਡ ਸਲੇਮ ਟਾਬਰੀ ਕੱਟ ਨੇੜੇ ਪਾਰਕ ਕੋਲ ਮੌਜੂਦ ਸਨ। ਇਸ ਦੌਰਾਨ ਪਾਰਕ ਵਿੱਚ ਇੱਕ ਸ਼ੱਕੀ ਨੌਜਵਾਨ ਬੈਠਾ ਦਿਖਾਈ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਦੋਸ਼ੀ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜੋ ਕਿ ਪਾਬੰਦੀਸ਼ੁਦਾ ਸਮਾਨ ਸ੍ਰੇਣੀ ਵਿੱਚ ਆਉਂਦੀਆਂ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਦੀ ਪਹਿਚਾਣ ਸਟੀਫਨ ਸਿੰਘ ਵਾਸੀ ਪੀਰੂ ਬੰਦਾ, ਸਲੇਮ ਟਾਬਰੀ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਦੌਰਾਨ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।