AAP ਨੇ ਐਲਾਨੇ ਲੋਕ ਸਭਾ ਹਲਕਾ ਇੰਚਾਰਜ, ਪ੍ਰਦੀਪ ਸਿੰਘ ਖਾਲਸਾ ਨੂੰ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਕੀਤਾ ਨਿਯੁਕਤ, ਦੇਖੋ ਲਿਸਟ
ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ ਘਰ ਜਾ ਕੇ ਉਹ ਦੱਸਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਕੰਮ ਕਰਨਗੇ।
Publish Date: Sat, 31 May 2025 03:32 PM (IST)
Updated Date: Sat, 31 May 2025 03:35 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ. ਸਾਹਨੇਵਾਲ/ ਲੁਧਿਆਣਾ : ਪੰਜਾਬ ਇਨਫੋਟੈਕ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਵੱਲੋਂ ਆਪ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਹੋਇਆਂ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ।ਇਸ ਨਿਯੁਕਤੀ 'ਤੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਆਪ ਪਾਰਟੀ ਉਹ ਪਾਰਟੀ ਹੈ ਜਿਹੜੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਸਮੇਂ ਸਿਰ ਬਣਦਾ ਮਾਣ ਸਨਮਾਨ ਦੇ ਕੇ ਉਨ੍ਹਾਂ ਦਾ ਮਾਣ ਸਨਮਾਨ ਵਧਾਉਂਦੀ ਹੈ।
ਉਨ੍ਹਾਂ ਇਸ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ 'ਤੇ ਸਤਿੰਦਰ ਜੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਹੈ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪੂਰੇ ਵਰਕਰ 'ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਚੱਲਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ ਘਰ ਜਾ ਕੇ ਉਹ ਦੱਸਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਕੰਮ ਕਰਨਗੇ।