ਖਾਲਸਾ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਨਿਯੁਕਤ
ਆਪ ਨੇ ਖਾਲਸਾ ਨੂੰ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਕੀਤਾ ਨਿਯੁਕਤ
Publish Date: Sat, 31 May 2025 08:06 PM (IST)
Updated Date: Sun, 01 Jun 2025 04:08 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ/ਲੁਧਿਆਣਾ ਪੰਜਾਬ ਇਨਫੋਟੈਕ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਵੱਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ, ਜਿਹੜੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਸਮੇਂ ਸਿਰ ਬਣਦਾ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਆਪਣੀ ਨਿਯੁਕਤੀ ’ਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਪੂਰੀ ਮਿਹਨਤ ਨਾਲ ਨਿਭਾਉਣਗੇ ਤੇ ਪਾਰਟੀ ਦੇ ਵਰਕਰਾਂ ’ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ-ਘਰ ਜਾ ਕੇ ਦੱਸਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨਗੇ।