ਰਿੰਕੂ ਵੱਲੋਂ ਚੋਣਾਂ ਸਬੰਧੀ ਪਿੰਡਾਂ ਦੇ ਸਰਪੰਚਾਂ-ਪੰਚਾਂ ਨਾਲ ਮੀਟਿੰਗਾਂ
ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ‘ਆਪ’ ਦੇ ਉਮੀਦਵਾਰ ਜਗਰੂਪ ਸਿੰਘ ਰਿੰਕੂ ਵੱਖ ਵੱਖ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ
Publish Date: Mon, 08 Dec 2025 07:20 PM (IST)
Updated Date: Tue, 09 Dec 2025 04:13 AM (IST)

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ, ਸਮਰਾਲਾ : ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਮੁਤੋਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਰਿੰਕੂ ਸਰਪੰਚ ਪਿੰਡ ਸੇਹ ਜਿਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਮਘਾ ਦਿੱਤਾ ਹੈ, ਵੱਲੋਂ ਅੱਜ ਵੱਖ ਵੱਖ ਪਿੰਡਾਂ ਜਿਨ੍ਹਾਂ ਵਿੱਚ ਕੋਟਲਾ ਭੜੀ, ਬਗਲੀ, ਭੌਰਲਾ, ਲੋਪੋਂ, ਨਾਗਰਾ ਅਤੇ ਬੰਬਾਂ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਬਲਾਕ ਸੰਮਤੀ ਸਮਰਾਲਾ ਦੇ ਜੋਨ 12 ਰੁਪਾਲੋਂ ਤੋਂ ਰਣਜੋਧ ਸਿੰਘ ਅਤੇ ਨਾਗਰਾ ਜੋਨ ਤੋਂ ਤੀਰਥ ਸਿੰਘ ਬੰਬ ਨੇ ਵੀ ਆਪਣੀ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ। ਇਸ ਤੂਫਾਨੀ ਦੌਰੇ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀ ਪੂਰੀ ਤਰ੍ਹਾਂ ਚੜ੍ਹਤ ਦਿਖਾਈ ਦਿੱਤੀ। ਆਮ ਆਦਮੀ ਪਾਰਟੀ ਲਈ ਵੋਟਰਾਂ ਵਿੱਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਰਿੰਕੂ ਸੇਹ ਨੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਵਿਕਾਸ ਕਾਰਜਾਂ, ਅਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤੋਂ ਇਲਾਵਾ ਪਿੰਡਾਂ ਵਿੱਚ ਉਸਾਰੇ ਜਾ ਰਹੇ ਖੇਡ ਸਟੇਡੀਅਮਾਂ ਅਤੇ ਹਾਈਟੈਕ ਗਰਾਉਂਡਾਂ ਸਬੰਧੀ ਦੱਸਿਆ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਕਾਂਗਰਸ, ਅਕਾਲੀਆਂ ਅਤੇ ਭਾਜਪਾਈਆਂ ਤਿੰਨਾਂ ਨੇ ਇਕੱਠੇ ਹੋ ’ਆਪ’ ਦਾ ਵਿਰੋਧ ਕੀਤਾ ਹੈ, ਜਦੋਂ ਕਿ ਪਹਿਲਾਂ ਉਕਤ ਤਿੰਨੇ ਪਾਰਟੀਆਂ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟ ਅਤੇ ਕੁੱਟ ਰਹੀਆਂ ਸਨ। ਅੱਜ ਜਦੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਕਦਮ ਚੁੱਕੇ ਹਨ ਤਾਂ ਦੂਸਰੀਆਂ ਪਾਰਟੀਆਂ ਨੂੰ ਬਿਪਤਾ ਪਈ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ, ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਵੱਲ ਲਿਜਾਇਆ ਜਾਵੇ। ਇਸ ਦੌਰੇ ਦੌਰਾਨ ਇਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਅਹੁਦੇਦਾਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਨਾਲ ਖੜ੍ਹੇ ਹਨ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਜੋ ਵਿਕਾਸ ਕੰਮ ਸਮਰਾਲਾ ਹਲਕੇ ਲਈ ਕੀਤੇ ਹਨ, ਹੁਣ ਤੱਕ ਕਿਸੇ ਵੀ ਵਿਧਾਇਕ ਨੇ ਸਮਰਾਲਾ ਹਲਕੇ ਦੀ ਸਾਰ ਨਹੀਂ ਲਈ ਸੀ। ਅੱਜ 9 ਦਸੰਬਰ ਨੂੰ ਗੁਰਪ੍ਰੀਤ ਸਿੰਘ ਜੀ. ਪੀ. ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤਿੰਨ ਵੱਖ-ਵੱਖ ਪਿੰਡਾਂ ਵਿੱਚ ਭਰਵੀਂਆਂ ਰੈਲੀਆਂ ਕਰਨਗੇ। ਜਿਸ ਨਾਲ ਆਮ ਆਦਮੀ ਪਾਰਟੀ ਦੇ ਸਮਰਾਲਾ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਭਰਵਾਂ ਹੁਲਾਰਾ ਮਿਲੇਗਾ। ਅੱਜ ਦੇ ਤੂਫਾਨੀ ਦੌਰਾਨ ਉਨ੍ਹਾਂ ਨਾਲ ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਅਲਬੇਲ ਸਿੰਘ ਪੰਚ, ਕੁਲਵੰਤ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਸਤਵਿੰਦਰ ਸਿੰਘ, ਗੁਰਦੇਵ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਪ੍ਰਗਟ ਸਿੰਘ ਭੌਰਲਾ ਸਰਪੰਚ, ਗੁਰਦੀਪ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਪੰਚ, ਅੰਮ੍ਰਿਤਪਾਲ ਸਿੰਘ, ਸੁਖਵੀਰ ਸਿੰਘ ਕਾਕਾ, ਭੁਪਿੰਦਰ ਸਿੰਘ ਮਠਾਰੂ, ਸੁਖਵਿੰਦਰ ਸਿੰਘ ਢਿੱਲੋਂ, ਇਸ਼ਮੀਤ ਸਿੰਘ ਢਿੱਲੋਂ, ਹਨੀ ਢਿੱਲੋਂ, ਅੰਮ੍ਰਿਤਪਾਲ ਸਿੰਘ, ਲਾਲੀ ਗਗੜਾ ਸਰਪੰਚ, ਸੁਦਾਗਰ ਸਿੰਘ, ਪ੍ਰਗਟ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਨਾਇਬ ਸਿੰਘ ਬਘੌਰ, ਹਰਵਿੰਦਰ ਸਿੰਘ ਸਰਵਰਪੁਰ ਆਦਿ ਤੋਂ ਇਲਾਵਾ ਸਮੂਹ ਪਿੰਡ ਨਿਵਾਸੀ ਹਾਜਰ ਸਨ।