‘ਆਪ’ ਸਰਕਾਰ ਸੱਚ ਦੀ ਆਵਾਜ਼ ਦਬਾ ਨਹੀਂ ਸਕੇਗੀ
ਆਪ’ ਸਰਕਾਰ ਪੱਤਰਕਾਰਾਂ ’ਤੇ ਝੂਠੇ ਪਰਚੇ ਦਰਜ ਕਰਕੇ ਸੱਚ ਦੀ ਆਵਾਜ਼ ਦਬਾ ਨਹੀਂ ਸਕੇਗੀ
Publish Date: Tue, 06 Jan 2026 06:55 PM (IST)
Updated Date: Wed, 07 Jan 2026 04:06 AM (IST)
ਪੰਜਾਬੀ ਜਾਗਰਣ ਟੀਮ, ਲੁਧਿਆਣਾ : ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ਦੀ ਅਵਾਜ਼ ਦਬਾਉਣ ਲਈ ਉਨ੍ਹਾਂ ’ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਰੰਗੀ ਤੇ ਬੁਲਾਰੇ ਸ਼੍ਰੋਮਣੀ ਯੂਥ ਅਕਾਲੀ ਦਲ ਜਤਿੰਦਰ ਸਿੰਘ ਖਾਲਸਾ ਜੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇਕਰ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦਬਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ ’ਤੇ ਦਰਜ ਕੀਤਾ ਪਰਚਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ।