‘ਆਪ’ ਨੇ ਇਮਾਨਦਾਰ ਤੇ ਲੋਕ-ਕੇਂਦਰਿਤ ਸਿਆਸਤ ਨੂੰ ਉਭਾਰਿਆ : ਮਨੀਸ਼ ਸਿਸੋਦੀਆ
ਆਪ ਸਰਕਾਰ ਦਾ ਮਿਸ਼ਨ ਹਰ ਪਰਿਵਾਰ ਦਾ ਬੱਚਾ ਚੰਗਾ ਪੜ੍ਹ ਲਿਖਕੇ ਸਮਾਜ ਤੇ ਦੇਸ਼ ਤਰੱਕੀ ਦਾ ਬਣੇ ਹਿੱਸਾ- ਮਨੀਸ਼ ਸਿਸੋਦੀਆ
Publish Date: Wed, 01 Apr 2026 10:51 PM (IST)
Updated Date: Thu, 02 Apr 2026 04:16 AM (IST)

* ਕਿਹਾ, ‘ਆਪ’ ਸਰਕਾਰ ਦਾ ਮਿਸ਼ਨ ਹਰ ਪਰਿਵਾਰ ਦਾ ਬੱਚਾ ਚੰਗਾ ਪੜ੍ਹ-ਲਿਖ ਕੇ ਸਮਾਜ ਤੇ ਦੇਸ਼ ਦੀ ਤਰੱਕੀ ਦਾ ਬਣੇ ਹਿੱਸਾ * ਮੰਤਰੀ ਮੁੰਡੀਆਂ ਨੇ ਆਪਣੀ ਧੀ ਦੇ ਜਨਮ ਦਿਨ ਮੌਕੇ ਹਲਕੇ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਤੇ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਫੋਟੋ- 32, 33, 34 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਔਰਤਾਂ ਨੂੰ ਆਤਮ ਨਿਰਭਰ ਕਰਨ ਦੇ ਮਨੋਰਥ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਖਾਸੀ ਕਲਾਂ ਸਥਿਤ ਦਾਣਾ ਮੰਡੀ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ’ਚ ਇਕ ਵਿਸ਼ਾਲ ਰੈਲੀ ਕਰ ਕੇ ਸਪੋਰਟਸ ਕਿੱਟਾਂ ਤੇ ਸਿਲਾਈ ਮਸ਼ੀਨਾਂ ਵੰਡੀਆਂ, ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਇਹ ਨਿਵੇਕਲਾ ਉਪਰਾਲਾ ਆਪਣੇ ਹਲਕੇ ’ਚ ਆਪਣੀ ਧੀ ਦੇ ਜਨਮ ਦਿਨ ਮੌਕੇ ਕੀਤਾ ਗਿਆ। ਇਸ ਰੈਲੀ ’ਚ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਉਚੇਚੇ ਤੌਰ ’ਤੇ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸ਼ੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਮਾਨਦਾਰ ਅਤੇ ਲੋਕ-ਕੇਂਦਰਿਤ ਰਾਜਨੀਤੀ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆਉਣਾ ਹੈ। ਜਿਸ ਨੂੰ ਆਪ ਦੀ ਅਗਵਾਈ ਵਾਲੀ ਸਰਕਾਰ ਪੂਰਾ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਸ਼ੁਰੂ ਹੋਈ ਇਮਾਨਦਾਰੀ ਦੀ ਰਾਜਨੀਤੀ ਹੁਣ ਪੰਜਾਬ ਵਿੱਚ ਵੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ ਅਤੇ ਲੋਕ ਇਸ ਨੂੰ ਪੂਰਾ ਸਮਰਥਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਦੇ ਬੱਚਿਆਂ ਉੱਚ ਮਿਆਰੀ ਸਿੱਖਿਆ, ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਮਿਲ ਰਹੀਆਂ ਹਨ, ਜੋ ਇੱਕ ਜ਼ਿੰਮੇਵਾਰ ਸਰਕਾਰ ਦੀ ਅਸਲੀ ਪਹਿਚਾਣ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਸਿਰਫ ਇੱਕ ਹੀ ਰਾਹ ਵਧੀਆ ਸਿੱਖਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮਿਸ਼ਨ ਹਰ ਪਰਿਵਾਰ ਦਾ ਬੱਚਾ ਚੰਗਾ ਪੜ੍ਹ ਲਿਖਕੇ ਸਮਾਜ ਤੇ ਦੇਸ਼ ਤਰੱਕੀ ਦਾ ਬਣੇ ਹਿੱਸਾ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਨੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਮਾਨਦਾਰ ਅਤੇ ਵਿਕਾਸ ਪਸੰਦ ਰਾਜਨੀਤੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਹੋਰ ਅੱਗੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਆਪਣੀ ਬੇਟੀ ਦੇ ਜਨਮ ਦਿਨ ’ਤੇ ਆਪਣੇ ਹਲਕੇ ਦੇ ਲੋਕਾਂ ਲਈ ਕੁਝ ਭਲਾਈ ਦਾ ਕੰਮ ਕਰਨ, ਜਿਸ ਤਹਿਤ ਸਪੋਰਟਸ ਕਿੱਟਾਂ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸਾਂਝਾ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਖੁਦ ਵੀ ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਸਾਹਨੇਵਾਲ ਆ ਰਹੇ ਹਨ। ਉਨ੍ਹਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਹਰ ਪਰਿਵਾਰ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਣਾ ਹੈ, ਜਿਸ ਦੀ ਕੁੰਜੀ ਵਧੀਆ ਸਿੱਖਿਆ ਹੈ। ਇਸ ਮੌਕੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਆਪ ਦੇ ਲੁਧਿਆਣਾ ਦਿਹਾਤੀ- 2 ਦਰਸ਼ਨ ਸਿੰਘ ਕੋਹਲੀ, ਚੇਅਰਮੈਨ ਹੇਮਰਾਜ ਰਾਜੀ, ਗੁਰਪ੍ਰੀਤ ਸਿੰਘ ਗੋਪੀ, ਦਰਸ਼ਨ ਸਿੰਘ ਮਾਹਲਾ ਤੋਂ ਇਲਾਵਾ ਬਲਾਕਾਂ ਦੇ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਪਿੰਡਾਂ ਦੇ ਸਰਪੰਚ-ਪੰਚ ਅਤੇ ਵੱਡੀ ਗਿਣਤੀ ਹਲਕਾ ਸਾਹਨੇਵਾਲ ਦੇ ਨਿਵਾਸੀ ਮੌਜੂਦ ਸਨ।