ਆਪ ਨੇ ਹਲਕਾ ਦੱਖਣੀ ਦੇ ਮਿਹਨਤੀ ਵਰਕਰਾਂ ਨੂੰ ਦਿੱਤਾ ਮਾਣ ਸਨਮਾਨ
ਆਪ ਨੇ ਹਲਕਾ ਦੱਖਣੀ ਦੇ ਮਿਹਨਤੀ ਵਰਕਰਾਂ ਨੂੰ ਦਿੱਤਾ ਮਾਣ ਸਨਮਾਨ
Publish Date: Mon, 19 Jan 2026 06:42 PM (IST)
Updated Date: Mon, 19 Jan 2026 06:45 PM (IST)

ਫੋਟੋ ਨੰਬਰ-21 ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਦੱਖਣੀ ਦੇ ਜੁਝਾਰੂ ਸਾਥੀਆਂ ਦੀ ਦਿਨ ਰਾਤ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਟਰੇਡਰ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਦੱਖਣੀ ਦੇ ਸਰਗਰਮ ਵਲੰਟੀਅਰ ਨੂੰ ਮਾਣ ਸਨਮਾਨ ਬਖਸ਼ਦੇ ਹੋਏ ਇੰਦਰਜੀਤ ਸਿੰਘ ਵਰਮਾ ਸਿੰਘ ਨੂੰ ਟਰੇਡਰ ਕਮਿਸ਼ਨ ਦਾ ਚੇਅਰਪਰਸਨ ਅਤੇ ਮਹਿਤਾਬ ਸਿੰਘ ਬੰਟੀ ਸਮੇਤ ਅਸ਼ਵਨੀ ਕੁਮਾਰ ਵਰਮਾ, ਅਮਨਪ੍ਰੀਤ ਛੀਨਾ, ਰਾਜਿੰਦਰ ਸ਼ਰਮਾ, ਬਲਵਿੰਦਰ ਕੁਮਾਰ, ਗੌਰਵ ਕੁਮਾਰ, ਰਣਜੋਧ ਸਿੰਘ, ਬਲਦੇਵ ਸਿੰਘ, ਆਕਾਸ਼ਦੀਪ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰ ਪਾਲ ਕੌਰ ਛੀਨਾਂ ਵੱਲੋਂ ਇੰਨਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਹੋਇਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਨਿਯੁਕਤੀ ਤੇ ਉਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਸਾਰੀ ਆਪ ਹਾਈ ਕਮਾਂਡ ਅਤੇ ਖਾਸ ਤੌਰ ਤੇ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦੁਆਇਆ ਕਿ ਉਹ ਵਪਾਰੀ ਵਰਗ ਦੇ ਹੱਕਾਂ ਦੀ ਗੱਲ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਰਾਹੀਂ ਪੰਜਾਬ ਸਰਕਾਰ ਤੱਕ ਪਹੁੰਚਾਉਣਗੇ।