- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੇ ਸੰਬੋਧਨ ਵਿੱਚ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਪੈਂਫਲੇਟ ਰਿਲੀਜ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਂਫਲਟ ਜਾਰੀ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।
ਆਪਣੇ ਸੰਬੋਧਨ ਵਿੱਚ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾ ਕੇ ਆਪਣੀ ਸਰਕਾਰ ਵੱਲੋਂ ਗਰੰਟੀਆਂ ਪੂਰੀਆਂ ਹੋਣ ਦੀ ਜਾਣਕਾਰੀ ਦੇਣ ਅਤੇ ਜੋ ਗਰੰਟੀਆਂ ਤੋਂ ਇਲਾਵਾ ਕੰਮ ਕੀਤੇ ਹਨ ਉਹਨਾਂ ਦੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਹ ਇਤਿਹਾਸਕ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ ਉਹਨਾਂ ਨੇ ਸਾਰੇ ਹੀ ਵਰਕਰਾਂ ਤੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਪ੍ਰਚਾਰ ਵਿੱਚ ਡੱਟ ਜਾਣ ਦੀ ਅਪੀਲ ਕੀਤੀ। ਇਸ ਮੌਕੇ ਬਲਤੇਜ ਸਿੰਘ ਪੰਨੂ,ਅਮਨ ਸ਼ੇਰ ਸ਼ੈਰੀਕਲਸੀ ਕਾਰਜਕਾਰੀ ਪ੍ਰਧਾਨ ਆਪ ਵੀ ਹਾਜ਼ਰ ਸਨ।