‘ਆਪ’ ਆਗੂ ਬੰਟੀ ਪੰਜਾਬ ਜੰਗਲਾਤ ਵਿਭਾਗ ਦੇ ਉਪ ਚੇਅਰਮੈਨ ਨਿਯੁਕਤ
ਆਪ ਨੇਤਾ ਬਲਜਿੰਦਰ ਸਿੰਘ ਬੰਟੀ ਪੰਜਾਬ ਜੰਗਲਾਤ ਵਿਭਾਗ ਦੇ ਉਪ ਚੇਅਰਮੈਨ ਨਿਯੁਕਤ
Publish Date: Tue, 20 Jan 2026 09:56 PM (IST)
Updated Date: Wed, 21 Jan 2026 04:19 AM (IST)
ਫੋਟੋ- 34 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ‘ਆਪ’ ਆਗੂ ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਬੰਟੀ ਨੂੰ ਪੰਜਾਬ ਰਾਜ ਜੰਗਲਾਤ ਵਿਭਾਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਬੰਟੀ ਦੀ ਉਪ ਚੇਅਰਮੈਨ ਵਜੋਂ ਨਿਯੁਕਤੀ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਸਮਰਥਕਾਂ ਤੇ ਪਰਿਵਾਰ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਸਮਰਥਕਾਂ ਤੇ ਪਰਿਵਾਰਕ ਮੈਂਬਰਾਂ ਨੇ ਬੰਟੀ ਦਾ ਮੂੰਹ ਮਿਠਾ ਕਰਵਾਉਦੇ ਹੋਏ ਨਿਯੁਕਤੀ ਲਈ ਵਧਾਈ ਦਿੱਤੀ। ਬਲਜਿੰਦਰ ਸਿੰਘ ਬੰਟੀ ਦੇ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਬਲਜਿੰਦਰ ਸਿੰਘ ਬੰਟੀ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ। ਇਸ ਨਿਯੁਕਤੀ ਲਈ ਬਲਜਿੰਦਰ ਸਿੰਘ ਬੰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਮਨੀਸ਼ ਸ਼ਿਸ਼ੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ।