- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਆਗੂਆਂ ਵੱਲੋਂ ਜਥੇਦਾਰ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਦੇ ਯਤਨਾਂ ਦੀ ਸ਼ਲਾਘਾ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਨੇਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਥੇ. ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਭੋਲਾ ਮਾਂਗਟ, ਕਿਸਾਨ ਵਿੰਗ ਦੇ ਪ੍ਰਧਾਨ ਲਾਲੀ ਹਰਾ ਅਤੇ ਖੱਤਰੀ ਮਹਾਂ ਸਭਾ ਦੇ ਆਗੂ ਅਰੁਣ ਬਠਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਪਹਿਲਾ ਪੰਜਾਬ ਦੀ ਉਸ ਸਮੇਂ ਦੀ ਪੰਥਕ ਸਰਕਾਰ ਨੂੰ ਕਰਨੇ ਚਾਹੀਦੇ ਸਨ, ਉਹ ਕੰਮ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਕਰ ਰਹੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਅੱਜ ਪੰਜਾਬ ਦੇ ਅੰਦਰ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸਰਕਾਰ ਹੈ, ਕਿਉਂਕਿ ਜੇਕਰ ਕੋਈ ਵਿਅਕਤੀ ਸਾਡੇ ਸੰਵਿਧਾਨ ਮੁਤਾਬਕ ਕਿਸੇ ਵੀ ਕਾਨੂੰਨੀ ਮਦਦ ਦਾ ਹੱਕ ਰੱਖਦਾ ਹੈ, ਤਾਂ ਉਸ ਦਾ ਇਹ ਹੱਕ ਨਹੀਂ ਖੋਹਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਚਾਹੁੰਦਾ ਹੈ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਨੂੰ ਰਿਹਾਈ ਮਿਲੇ ਜੇਕਰ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਅਪੀਲ ਅਨੁਸਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਤੇ ਭੇਜਦੀ ਹੈ। ਤਾਂ ਹੋਰ ਬੰਦੀ ਸਿੰਘਾਂ ਦੀ ਪੈਰੋਲ ਤੇ ਰਿਹਾਈ ਲਈ ਵੀ ਰਸਤਾ ਖੁੱਲ੍ਹ ਜਾਵੇਗਾ।