ਤੇਲ ਵਧਦੀਆਂ ਕੀਮਤਾਂ ਖ਼ਿਲਾਫ਼ ਆਪ ਆਗੂਆਂ ਨੇ ਕੀਤਾ ਪ੍ਰਦਰਸ਼ਨ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਆਪ ਆਗੂਆਂ ਨੇ ਕੀਤਾ ਪ੍ਰਦਰਸ਼ਨ
Publish Date: Sun, 17 May 2026 11:12 PM (IST)
Updated Date: Mon, 18 May 2026 04:16 AM (IST)

ਕੇਂਦਰ ਸਰਕਾਰ ਤੋਂ ਵਧਾਏ ਰੇਟ ਵਾਪਸ ਲੈਣ ਦੀ ਕੀਤੀ ਮੰਗ --- ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਖਿਲਾਫ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਪ ਦੇ ਹਲਕਾ ਉੱਤਰੀ ਦੇ ਸੰਗਠਨ ਇੰਚਾਰਜ ਦਸ਼ਮੇਸ਼ ਸਿੰਘ ਨੇ ਸਾਥੀਆਂ ਸਮੇਤ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਤੇ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਹਲਕਾ ਉੱਤਰੀ ਦੇ ਸੰਗਠਨ ਇੰਚਾਰਜ ਦਸ਼ਮੇਸ਼ ਸਿੰਘ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਧੀਆ ਕਹੀਮਤਾਂ ਨਾਲ ਆਵਾਜਾਈ ਦੇ ਖਰਚਿਆਂ ਵਿੱਚ ਵਾਧਾ ਹੋਇਆ ਹੈ ਜਿਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਲੋੜੀਂਦੀਆਂ ਚੀਜ਼ਾਂ ਤੇ ਪੈਣਾ ਸ਼ੁਰੂ ਹੋ ਗਿਆਅ ਹੈ। ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਸਿੱਧਾ ਬੋਝ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾ ਹੀ ਲੋਕ ਰਸੋਈ ਗੈਸ ਕਾਰਨ ਪ੍ਰੇਸ਼ਾਨ ਸਨ ਤੇ ਹੁਣ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੇ ਲੋਕਾਂ ਤੇ ਹੋਰ ਵੀ ਬੌਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਸਮਝਣੀਆਂ ਚਾਹੀਦੀਆਂ ਹਨ ਅਤੇ ਤੁਰੰਤ ਇਸ ਵਾਧੇ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਲੋਕ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤੀਬਰ ਬਣਾਇਆ ਜਾਵੇਗਾ।