ਸਫ਼ਾਈ ਸੇਵਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਆਜ਼ਾਦ
ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਪ ਪਾਰਟੀ ਕਰ ਰਹੀ ਗਰੀਬ ਸਮਾਜ ਨਾਲ ਧੱਕਾ
Publish Date: Tue, 10 Feb 2026 06:51 PM (IST)
Updated Date: Wed, 11 Feb 2026 04:09 AM (IST)

ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ‘ਆਪ’ ਕਰ ਰਹੀ ਗਰੀਬਾਂ ਨਾਲ ਧੱਕਾ ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ : ਨਗਰ ਨਿਗਮ ਦੇ ਜਰਨਲ ਹਾਊਸ ਦੀ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਅਹਿਮ ਚਰਚਾ ਕੀਤੀਆਂ ਗਈਆਂ ਤੇ ਡੋਰ ਟੂ ਡੋਰ ਲਿਫਟਿੰਗ ਅਤੇ ਕਚਰੇ ਦੀ ਪ੍ਰੋਸੈਸਿੰਗ ਦੇ ਬਾਰੇ ਵੀ ਚਰਚਾ ਕੀਤੀ ਗਈ । ਜਿਸ ਦੀ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਨੂੰ ਛੱਡ ਕੇ ਇੱਕ ਪ੍ਰਾਈਵੇਟ ਕੰਪਨੀ ਨੂੰ ਡੋਰ ਟੂ ਡੋਰ ਕੱਚਰੇ ਦੀ ਲਿਫਟਿੰਗ ਦਾ ਠੇਕਾ ਦੇਣਾ ਗਰੀਬ ਵਾਲਮਿਕ ਭਾਈਚਾਰੇ ਦੇ ਰੋਜ਼ਗਾਰ ਤੇ ਲੱਤ ਮਾਰਨਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਇਹ ਤਾਨਾਸ਼ਾਹੀ ਫਰਮਾਨ ਹੈ ਕਿ ਗਰੀਬ ਲੋਕਾਂ ਨੂੰ ਕੰਮ ਤਾਂ ਕੀ ਦੇਣਾ ਸੀ ਸਗੋਂ ਉਹਨਾਂ ਦੇ ਰੁਜ਼ਗਾਰ ਵੀ ਖੋਹੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਪਹੁੰਚਾਉਣ ਲਈ ਗਰੀਬ ਭਾਈਚਾਰੇ ਨਾਲ ਧੱਕਾ ਕਰ ਰਹੀ ਹੈ।ਜਿਸ ਕਰਕੇ ਗਰੀਬ ਲੋਕਾਂ ਲਈ ਦੋ ਵਕਤ ਦੀ ਰੋਟੀ ਖਾਣਾ ਵੀ ਮੁਸ਼ਕਿਲ ਹੋ ਚੁੱਕਾ ਹੈ। ਆਜ਼ਾਦ ਨੇ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਪ੍ਰਾਈਵੇਟ ਠੇਕਾ ਧਾਰਕਾਂ ਦਾ ਠੇਕਾ ਜਲਦ ਕੈਂਸਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦਾ ਖਾਮਿਆਜਾ ਆਪ ਪਾਰਟੀ ਦੀ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਨਾ ਪਵੇਗਾ। ਇਸ ਮੌਕੇ ਮੀਟਿੰਗ ਦੌਰਾਨ ਉਨ੍ਹਾਂ ਨਾਲ ਕੌਮੀ ਸੀਨੀ ਮੀਤ ਪ੍ਰਧਾਨ ਪਰਮਿੰਦਰ ਸਿੰਘ ਗਿੱਲ ,ਕੌਮੀ ਸੀਨੀ. ਮੀਤ ਚੇਅਰਮੈਨ ਡਾ ਦਲਵੀਰ ਸਿੰਘ ਵੇਰਕਾ, ਕੌਮੀ ਯੂਥ ਪ੍ਰਧਾਨ ਮਨਵੀਰ ਸਿੰਘ ਵੰਡਾਲਾ, ਪੰਜਾਬ ਪ੍ਰਧਾਨ ਸੁਖਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ ।