- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਰਮਨ ਕੁਮਾਰ ਚਾਂਦੀ ਪਾਇਲ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਪਾਰਟੀ ਦੀ ਪੰਜਾਬ ਅੰਦਰ ਜਥੇਬੰਦਕ ਮਜਬੂਤੀ ਲਈ ਵਿਚਾਰ ਵਿਟਾਂਦਰਾ ਕੀਤਾ। ਚਾਂਦੀ ਨੇ ਦੱਸਿਆ ਪਾਰਟੀ ਵੱਲੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਇੰਡੀਆ ਗਠਜੋੜ ਅਧੀਨ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾਣ ਵਾਲੇ ਹਰ ਫੈਸਲੇ ਨੂੰ ਹੇਠਲੇ ਪੱਧਰ 'ਤੇ ਖਿੜੇ ਮੱਥੇ ਪ੍ਰਵਾਨ ਕਰਨ ਦੀ ਲੋੜ 'ਤੇ ਜੋਰ ਦੇਣ ਦਾ ਫੈਸਲਾ ਕੀਤਾ ਗਿਆ। ਮੁਲਾਕਾਤ 'ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਸਾਰੇ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨੂੰ ਕੌਮੀ ਗਠਜੋੜ ਦਾ ਹਿੱਸਾ ਬਣ ਕੇ ਦੇਸ਼ ਅੰਦਰ ਭਾਜਪਾ ਦਾ ਸਫਾਇਆ ਕਰਨ ਦੀ ਅਪੀਲ ਕਰਨ ਦੀ ਯੋਜਨਾ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕੇਂਦਰ 'ਚ ਮੁੜ ਸਰਕਾਰ ਬਣਾ ਗਈ ਤਾਂ ਕਦੇ ਵੀ ਮੁੜ ਕੇ ਵੋਟਾਂ ਨਹੀ ਪੈਣਗੀਆਂ ਤੇ ਦੇਸ਼ ਦੀਆਂ ਘੱਟ ਗਿਣਤੀਆਂ ਤੇ ਅੱਤਿਆਚਾਰ ਵਧਣਗੇ।

ਹੈਪੀ ਜੱਲ੍ਹਾ, ਪਾਇਲ : ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਰਮਨ ਕੁਮਾਰ ਚਾਂਦੀ ਪਾਇਲ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਪਾਰਟੀ ਦੀ ਪੰਜਾਬ ਅੰਦਰ ਜਥੇਬੰਦਕ ਮਜਬੂਤੀ ਲਈ ਵਿਚਾਰ ਵਿਟਾਂਦਰਾ ਕੀਤਾ।
ਚਾਂਦੀ ਨੇ ਦੱਸਿਆ ਪਾਰਟੀ ਵੱਲੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਇੰਡੀਆ ਗਠਜੋੜ ਅਧੀਨ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾਣ ਵਾਲੇ ਹਰ ਫੈਸਲੇ ਨੂੰ ਹੇਠਲੇ ਪੱਧਰ 'ਤੇ ਖਿੜੇ ਮੱਥੇ ਪ੍ਰਵਾਨ ਕਰਨ ਦੀ ਲੋੜ 'ਤੇ ਜੋਰ ਦੇਣ ਦਾ ਫੈਸਲਾ ਕੀਤਾ ਗਿਆ। ਮੁਲਾਕਾਤ 'ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਸਾਰੇ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨੂੰ ਕੌਮੀ ਗਠਜੋੜ ਦਾ ਹਿੱਸਾ ਬਣ ਕੇ ਦੇਸ਼ ਅੰਦਰ ਭਾਜਪਾ ਦਾ ਸਫਾਇਆ ਕਰਨ ਦੀ ਅਪੀਲ ਕਰਨ ਦੀ ਯੋਜਨਾ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕੇਂਦਰ 'ਚ ਮੁੜ ਸਰਕਾਰ ਬਣਾ ਗਈ ਤਾਂ ਕਦੇ ਵੀ ਮੁੜ ਕੇ ਵੋਟਾਂ ਨਹੀ ਪੈਣਗੀਆਂ ਤੇ ਦੇਸ਼ ਦੀਆਂ ਘੱਟ ਗਿਣਤੀਆਂ ਤੇ ਅੱਤਿਆਚਾਰ ਵਧਣਗੇ।