ਕੇਜਰੀਵਾਲ ਅਤੇ ਸਿਸੋਦੀਆ ਦੀ ਰਿਹਾਈ ’ਤੇ ਮਨਾਈ ਖੁਸ਼ੀ
ਆਪ ਸੁਪਰੀਮੋ ਕੇਜਰੀਵਾਲ ਅਤੇ ਸਿਸੋਦੀਆ ਦੀ ਰਿਹਾਈ 'ਤੇ ਲੱਡੂ ਵੰਡੇ
Publish Date: Fri, 27 Feb 2026 07:25 PM (IST)
Updated Date: Sat, 28 Feb 2026 04:05 AM (IST)

ਚੇਅਰਮੈਨ ਮੁੰਡੀਆਂ ਨੇ ਰਿਹਾਈ ਨੂੰ ਦੱਸਿਆ ਸੱਚ ਦੀ ਜਿੱਤ ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਵੱਲੋਂ ਅਦਾਲਤ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਲੱਡੂ ਵੰਡ ਕੇ ਅਤੇ ਢੋਲ ਦੇ ਡੱਗੇ ਤੇ ਭੰਗੜੇ ਪਾਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤਾ ਗਿਆ ਅਤੇ ਇਹ ਫੈਸਲਾ ਨੇ ਸਾਬਤ ਕਰ ਦਿੱਤਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ ਅਤੇ ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ। ਇਸ ਮੌਕੇ ਹਾਜ਼ਰ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਸਮਰਥਕਾਂ ਨੇ ਫੈਸਲੇ ਨੂੰ ਨਿਆਂ ਦੀ ਜਿੱਤ ਦੱਸਦਿਆਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਪ੍ਰਧਾਨ ਲਾਲੀ ਹਰਾ, ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਜਸਵੰਤ ਸਿੰਘ, ਕੁਲਦੀਪ ਐਰੀ, ਗੁਰਪ੍ਰੀਤ ਸਿੰਘ ਖਾਲਸਾ, ਦਲਜੀਤ ਸਿੰਘ ਚੌਹਾਨ, ਕੁਲਵਿੰਦਰ ਸ਼ਾਰਦੇ, ਰਣਯੋਧ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਦੀ,ਬੰਟੀ ਬਿਲਗਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਹਰਭਜਨ ਸਿੰਘ ਢਿੱਲੋਂ ਆਦਿ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।