ਵਪਾਰੀਆਂ ਦੀਆਂ ਮੁਸ਼ਕਲਾਂ ਜਾਨਣ ਲਈ ਵਾਰਡ-42 ’ਚ ਆਪ ਟਰੇਡ ਕਮਿਸ਼ਨ ਨੇ ਕੀਤੀ ਮੀਟਿੰਗ
ਵਪਾਰੀਆਂ ਦੀਆਂ ਮੁਸ਼ਕਿਲਾ ਜਾਨਣ ਵਾਰਡ 42 ’ਚ ਆਪ ਟਰੇਡ ਕਮਿਸ਼ਨ ਨੇ ਕੀਤੀ ਮੀਟਿੰਗ
Publish Date: Wed, 25 Mar 2026 10:22 PM (IST)
Updated Date: Thu, 26 Mar 2026 04:09 AM (IST)

- ਵਿਧਾਇਕ ਨੇ ਵਪਾਰੀਆਂ ਵੱਲੋਂ ਦੱਸੀਆਂ ਮੁਸ਼ਕਲਾਂ ’ਚੋਂ ਜਿਆਦਾਤਰ ਦਾ ਮੌਕੇ ’ਤੇ ਕਰਵਾਇਆ ਹੱਲ ਫੋਟੋ- 27 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ☺: ਮਹਾਨਗਰ ਲੁਧਿਆਣਾ ਵਿੱਚ ਵਪਾਰੀਆਂ ਨੂੰ ਕੰਮ ਕਰਨ ਵਿੱਚ ਆ ਰਹੀਆਂ ਮੁਸ਼ਕਿਲਾ ਦੇ ਹੱਲ ਲਈ ਆਮ ਆਦਮੀ ਪਾਰਟੀ ਦਾ ਟਰੇਡ ਕਮਿਸ਼ਨ ਉਨ੍ਹਾਂ ਦੀਆਂ ਬਰੂਹਾਂ ਤੇ ਪੁੱਜਣਾ ਸ਼ੁਰੂ ਹੋ ਗਿਆ ਹੈ। ਇਸੇ ਲੜੀ ਦੇ ਤਹਿਤ ਕਮਿਸ਼ਨ ਦੇ ਚੇਅਰਮੈਨ ਮਨਪ੍ਰੀਤ ਸਿੰਘ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਾਰਡ ਨੰਬਰ 42 ਦੇ ਨਿਊ ਜੰਤਾ ਨਗਰ ਵਿਖੇ ਕੌਂਸਲਰ ਜਗਮੀਤ ਸਿੰਘ ਨੋਨੀ ਅਤੇ ਬਲਾਕ ਪ੍ਰਧਾਨ ਵਿਪਨ ਸੇਠੀ ਵੱਲੋਂ ਕਰਵਾਈ ਮੀਟਿੰਗ ਵਿੱਚ ਵਪਾਰੀਆਂ ਦੀ ਸਮੱਸਿਆਵਾਂ ਸੁਣੀਆਂ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਹਾਜ਼ਰ ਸਨ। ਵਪਾਰੀਆਂ ਵੱਲੋਂ ਦੱਸੀਆਂ ਜਾ ਰਹੀਆਂ ਮੁਸ਼ਕਿਲਾਂ ਸਬੰਧੀ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਚੇਅਰਮੈਨ ਮਨਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੀਐਸਟੀ ਰਿਫੰਡ, ਅਵਾਰਾ ਪਸ਼ੂਆਂ ਦੀ ਸਮੱਸਿਆ, ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਹੋਰ ਔਕੜਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਤੇ ਮੀਟਿੰਗ ਵਿੱਚ ਹਾਜ਼ਰ ਵਪਾਰੀਆਂ ਅਤੇ ਆਮ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ 75 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਅਧਿਕਾਰੀ ਆਪ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਨ੍ਹਾਂ ਕੋਲ ਆਏ ਹਨ ਅਤੇ ਮੌਕੇ ’ਤੇ ਸਮੱਸਿਆਵਾਂ ਹੱਲ ਹੋ ਰਹੀਆਂ ਹਨ। ਵਿਧਾਇਕ ਅਤੇ ਚੇਅਰਮੈਨ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਵਪਾਰੀਆਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਦੱਸੀਆਂ ਸਾਰੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇਗਾ।