
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ 'ਚ ਐੱਫ ਐਂਡ ਸੀ ਸੀ ਦੇ ਦੋ ਮੈਂਬਰਾਂ ਦੀ ਚੋਣ ਲਈ ਆਪਣੀ ਵੋਟ ਪਾਈ। ਵੋਟਿੰਗ ਬੈਲਟ ਪੇਪਰ ਰਾਹੀਂ ਕਰਵਾਈ ਗਈ। ਚੋਣ ਨੂੰ ਲੈ ਕੇ ਸਵੇਰ ਤੋਂ ਹੀ ਕੌਂਸਲਰ ਅਤੇ ਵਿਧਾਇਕ ਗੁਰੂ ਨਾਨਕ ਦੇਵ ਭਵਨ ਪਹੁੰਚਣੇ ਸ਼ੁਰੂ ਹੋ ਗਏ ਸਨ। ਚੋਣ ਦੌਰਾਨ ਸੁਰੱਖਿਆ ਅਤੇ ਗੁਪਤ ਵੋਟਿੰਗ ਦੇ ਮੱਦੇਨਜ਼ਰ ਭਵਨ ਦੇ ਅੰਦਰ ਸਿਰਫ਼ ਕੌਂਸਲਰਾਂ ਅਤੇ ਵਿਧਾਇਕਾਂ ਨੂੰ ਹੀ ਦਾਖ਼ਲੇ ਦੀ ਇਜਾਜ਼ਤ ਦਿੱਤੀ ਗਈ।

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਨਗਰ ਨਿਗਮ ਲੁਧਿਆਣਾ (Municipal Corporation Ludhiana) ਦੀ ਵਿੱਤ ਅਤੇ ਠੇਕਾ ਕਮੇਟੀ (F&CC) ਦੇ ਦੋ ਮੈਂਬਰਾਂ ਦੀ ਚੋਣ ਲਈ ਗੁਰੂ ਨਾਨਕ ਦੇਵ ਭਵਨ ਵਿਖੇ ਕੌਂਸਲਰਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੋ ਅਹੁਦਿਆਂ ਲਈ ਕੁੱਲ ਚਾਰ ਉਮੀਦਵਾਰ ਚੋਣ ਮੈਦਾਨ 'ਚ ਸਨ, ਜਿਨ੍ਹਾਂ ਵਿੱਚ ਦੋ ਆਮ ਆਦਮੀ ਪਾਰਟੀ, ਇੱਕ ਕਾਂਗਰਸ ਅਤੇ ਇੱਕ ਭਾਜਪਾ ਦਾ ਉਮੀਦਵਾਰ ਸੀ। ਵੋਟਾਂ ਦੀ ਗਿਣਤੀ ਤੋਂ ਬਾਅਦ ਆਪ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਕਾਂਗਰਸੀ ਕੌਂਸਲਰ ਗੌਰਵ ਭੱਟੀ ਨੂੰ ਜੇਤੂ ਕਰਾਰ ਦਿੱਤਾ ਗਿਆ। ਜਦਕਿ ਆਪ ਦੇ ਉਮੀਦਵਾਰ ਅਮਨ ਬੱਗਾ ਖੁਰਾਣਾ ਅਤੇ ਭਾਜਪਾ ਦੀ ਉਮੀਦਵਾਰ ਰੁਚੀ ਗੁਲਾਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਚੋਣ ਪ੍ਰਕਿਰਿਆ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਚੋਣ ਅਧਿਕਾਰੀ ਦੀ ਜ਼ਿੰਮੇਵਾਰੀ ਨਿਭਾਈ।
ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ 'ਚ ਐੱਫ ਐਂਡ ਸੀ ਸੀ ਦੇ ਦੋ ਮੈਂਬਰਾਂ ਦੀ ਚੋਣ ਲਈ ਆਪਣੀ ਵੋਟ ਪਾਈ। ਵੋਟਿੰਗ ਬੈਲਟ ਪੇਪਰ ਰਾਹੀਂ ਕਰਵਾਈ ਗਈ। ਚੋਣ ਨੂੰ ਲੈ ਕੇ ਸਵੇਰ ਤੋਂ ਹੀ ਕੌਂਸਲਰ ਅਤੇ ਵਿਧਾਇਕ ਗੁਰੂ ਨਾਨਕ ਦੇਵ ਭਵਨ ਪਹੁੰਚਣੇ ਸ਼ੁਰੂ ਹੋ ਗਏ ਸਨ। ਚੋਣ ਦੌਰਾਨ ਸੁਰੱਖਿਆ ਅਤੇ ਗੁਪਤ ਵੋਟਿੰਗ ਦੇ ਮੱਦੇਨਜ਼ਰ ਭਵਨ ਦੇ ਅੰਦਰ ਸਿਰਫ਼ ਕੌਂਸਲਰਾਂ ਅਤੇ ਵਿਧਾਇਕਾਂ ਨੂੰ ਹੀ ਦਾਖ਼ਲੇ ਦੀ ਇਜਾਜ਼ਤ ਦਿੱਤੀ ਗਈ। ਜ਼ਿਕਰਯੋਗ ਹੈ ਕਿ ਯੁਵਰਾਜ ਸਿੰਘ ਸਿੱਧੂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਸਪੁੱਤਰ ਹਨ ਅਤੇ ਕੌਂਸਲਰ ਗੌਰਵ ਭੱਟੀ ਕਾਂਗਰਸ ਦੇ ਉਮੀਦਵਾਰ ਸਨ, ਉਹਨਾਂ ਨੇ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਅਮਨ ਬੱਗਾ ਖੁਰਾਣਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ।