v> ਹਰਜੋਤ ਸਿੰਘ ਅਰੋੜਾ, ਲੁਧਿਆਣਾ : ਲੁਧਿਆਣਾ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਲੁੱਟ ਖੋਹ ਕਰਨ ਵਾਲੇ ਇੱਕ ਚੋਰ ਨੂੰ ਕਾਬੂ ਕੀਤਾ ਸੀ ਜਦਕਿ ਉਸ ਦਾ ਦੂਸਰਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਸੀ। ਇਸ ਚੋਰ ਨੂੰ ਪੁਲਿਸ ਨੇ ਜੀਵਨ ਨਗਰ ਥਾਣੇ 'ਚ ਰੱਖਿਆ ਜਿੱਥੇ ਕਿ ਸ਼ਾਮ ਨੂੰ ਉਸ ਦੀ ਤਬੀਅਤ ਵਿਗੜ ਗਈ ਸੀ, ਜਿਸ ਨੂੰ ਬਾਅਦ 'ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹੁਣ ਉਸ ਦੇ ਸਾਥੀ ਦੇ ਕੋਰੋਨਾ ਪੌਜ਼ਿਟਿਵ ਪਾਏ ਜਾਣ ਦੀ ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਪੂਰੇ ਐਪੀਸੋਡ ਦੌਰਾਨ ਪੁਲਿਸ ਮੁਲਾਜ਼ਮ ਨੇ ਕੋਈ ਗਲਵਸ, ਮਾਕਸ ਜਾਂ ਹੋਰ ਸੁਰੱਖਿਆ ਉਪਕਰਨ ਨਹੀਂ ਪਾਏ ਸਨ। ਸਿਵਲ ਹਸਪਤਾਲ ਲਿਜਾਉਣ ਵਾਲੇ ਸੱਤ ਪੁਲਿਸ ਮੁਲਾਜ਼ਮਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਕੋਰੋਨਾ ਪੀੜਤ ਚੋਰ ਦੇ ਘਰ ਵੀ ਪੁੱਜੀ ਹੈ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜੇਲ੍ਹ ਦੇ ਡਾਕਟਰ ਤੇ ਅਸੀਸਟੈਂਟ ਸੁਪਰਡੈਂਟ ਨੂੰ ਵੀ ਕੁਆਰੰਟਾਈਨ ਕੀਤਾ ਜਾ ਰਿਹਾ ਹੈ।

Posted By: Amita Verma