ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਹਵਸ ਵਿਚ ਅੰਨ੍ਹੇ ਹੋਏ ਨੌਜਵਾਨ ਨੇ ਦਸ ਸਾਲਾਂ ਦੀ ਮਾਸੂਮ ਬੱਚੀ ਨੂੰ ਬਾਥਰੂਮ ਵਿਚ ਲਿਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ । ਇਸ ਤੋਂ ਪਹਿਲਾਂ ਕਿ ਮੁਲਜ਼ਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਂਦਾ ਲੜਕੀ ਦੀ ਮਾਂ ਉੱਥੇ ਆ ਗਈ । ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਉੱਪਰ ਵਿਸ਼ਵਕਰਮਾ ਨਗਰ ਦੇ ਰਹਿਣ ਵਾਲੇ ਦਇਆ ਸ਼ੰਕਰ (26) ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਸ ਦੀ ਦੱਸ ਸਾਲਾਂ ਦੀ ਬੇਟੀ ਘਰ ਦੇ ਬਾਹਰ ਖੇਡ ਰਹੀ ਸੀ । ਕੁਝ ਸਮੇਂ ਬਾਅਦ ਲੜਕੀ ਅਚਾਨਕ ਗਾਇਬ ਹੋ ਗਈ । ਲੜਕੀ ਦੀ ਮਾਂ ਘਰ ਦੇ ਬਾਹਰ ਝਾੜੂ ਲਗਾਉਣ ਲੱਗ ਪਈ ,ਇਸੇ ਦੌਰਾਨ ਗੁਆਂਢ ਵਿਚ ਬਣੇ ਬਾਥਰੂਮ ਚੋਂ ਲੜਕੀ ਦੀ ਰੋਣ ਦੀ ਆਵਾਜ਼ ਆਈ । ਬਾਥਰੂਮ ਦੇ ਕੋਲ ਗਈ ਔਰਤ ਨੇ ਜਦ ਦਰਵਾਜ਼ਾ ਖੋਲ੍ਹਿਆ ਤਾਂ ਉਸ ਦੇ ਹੋਸ਼ ਉੱਡ ਗਏ ।ਮੁਲਜ਼ਮ ਦਇਆ ਸ਼ੰਕਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ । ਲੜਕੀ ਦੀ ਮਾਂ ਨੂੰ ਆਪਣੇ ਵੱਲ ਆਉਂਦਿਆਂ ਦੇਖ ਮੁਲਜ਼ਮ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਏਐੱਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਔਰਤ ਦੇ ਬਿਆਨਾਂ ਉਪਰ ਮੁਲਜ਼ਮ ਦਇਆ ਸ਼ੰਕਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Posted By: Tejinder Thind