ਦਿੱਲੀ ਤੋਂ ਕਾਰਾਂ ਚੋਰੀ ਕਰਕੇ ਲੁਧਿਆਣਾ 'ਚ ਵੇਚਣ ਵਾਲੇ ਮੁਲਜ਼ਮ ਗ੍ਰਿਫਤਾਰ, ਦੋ ਕਾਰਾਂ ਬਰਾਮਦ
ਜਾਣਕਾਰੀ ਤੋਂ ਬਾਅਦ ਏਐਸਆਈ ਗੁਰਮੇਜ ਲਾਲ ਨੇ ਦਬਿਸ਼ ਦੇਖ ਕੇ ਰਾਜੇਸ਼ ਕੁਮਾਰ ਅਤੇ ਹਰਚਰਨ ਸਿੰਘ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਉਨਾਂ ਦੇ ਕਬਜ਼ੇ 'ਚੋਂ Fortuner ਕਾਰ ਤੇ Breeze ਗੱਡੀ ਬਰਾਮਦ ਕੀਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
Publish Date: Tue, 21 Oct 2025 12:45 PM (IST)
Updated Date: Tue, 21 Oct 2025 02:46 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਪੁਲਿਸ ਨੇ ਦੋ ਅਜਿਹੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਦਿੱਲੀ ਦੇ ਵੱਖ-ਵੱਖ ਇਲਾਕੇ 'ਚੋਂ ਲਗਜ਼ਰੀ ਕਾਰਾਂ ਚੋਰੀ ਕਰਕੇ ਲੁਧਿਆਣਾ ਵਿੱਚ ਵੇਚਦੇ ਸਨ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਗਾ ਦੇ ਗੋਦੇਵਾਲ ਇਲਾਕੇ ਦੇ ਰਹਿਣ ਵਾਲੇ ਰਾਜੇਸ਼ ਕੁਮਾਰ ਅਤੇ ਲੁਧਿਆਣਾ ਦੇ ਟਿੱਬਾ ਰੋਡ ਦੇ ਵਾਸੀ ਹਰਚਰਨ ਸਿੰਘ ਵਜੋਂ ਹੋਈ ਹੈ।
ਪੁਲਿਸ ਮੰਗਲਵਾਰ ਦੁਪਹਿਰ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਭਾਰਤ ਨਗਰ ਚੌਂਕ ਵਿੱਚ ਮੌਜੂਦ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਦੋਵੇਂ ਮੁਲਜ਼ਮ ਦਿੱਲੀ ਤੋਂ ਕਾਰਾਂ ਚੋਰੀ ਕਰਕੇ ਲੁਧਿਆਣਾ ਲਿਆ ਕੇ ਵੇਚਦੇ ਹਨ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਇਸ ਵੇਲੇ ਦੋਵੇਂ ਮੁਲਜ਼ਮ ਮਨਜੀਤ ਨਗਰ ਇਲਾਕੇ ਵਿੱਚ ਮੌਜੂਦ ਹਨ।