100 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
100 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
Publish Date: Thu, 13 Aug 2026 09:49 PM (IST)
Updated Date: Fri, 14 Aug 2026 04:06 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਸਾਹਨੇਵਾਲ ਦੀ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਪੁਰਾਣਾ ਬਾਜ਼ਾਰ ਸਾਹਨੇਵਾਲ ਦੇ ਰਹਿਣ ਵਾਲੇ ਸ਼ਿਵਰਾਜ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਾਹਨੇਵਾਲ ਦੇ ਇੰਚਾਰਜ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਨਾਕਾਬੰਦੀ ਦੌਰਾਨ ਮੁਲਜ਼ਮ ਸ਼ਿਵ ਰਾਜ ਸ਼ਰਮਾ ਨੂੰ ਜਦ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ’ਚੋਂ 100 ਗ੍ਰਾਮ ਹੈਰੋਇਨ ਮਿਲੀ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਉਸ ਖਿਲਾਫ ਐੱਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ ਹੈ ਤੇ ਇਸ ਦੇ ਨਾਲ ਹੋਰ ਕਿਹੜਾ-ਕਿਹੜਾ ਵਿਅਕਤੀ ਹੈ।