11 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਦੋਸ਼ੀ ਕਾਬੂ
11 ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਦੋਸ਼ੀ ਕਾਬੂ
Publish Date: Fri, 20 Feb 2026 07:22 PM (IST)
Updated Date: Fri, 20 Feb 2026 07:24 PM (IST)
ਕਿਰਨਵੀਰ ਮਾਂਗਟ, ਪੰਜਾਬੀ ਜਾਗਰਣ
ਕੋਹਾੜਾ : ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਕੂੰਮ ਕਲਾਂ ਅਧੀਨ ਪੈਂਦੀ ਕਟਾਣੀ ਚੌਕੀ ਦੀ ਪੁਲਿਸ ਟੀਮ ਵੱਲੋਂ ਇੱਕ ਨਾਕੇਬੰਦੀ ਦੌਰਾਨ ਗੁਪਤ ਸੂਚਨਾ ਮਿਲਣ ਤੇ ਇੱਕ ਵਿਅਕਤੀ ਨੂੰ ਚੰਡੀਗੜ੍ਹ ਦੀਆਂ 11 ਪੇਟੀਆਂ ਸ਼ਰਾਬ ਸਮੇਤ ਗ੍ਰਿਫ਼਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸ਼ਰਾਬ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਲਖਵੀਰ ਸਿੰਘ ਉਰਫ ਲੱਖੂ ਵਾਸੀ ਕੋਟ ਗੰਗੂ ਰਾਏ ਦੇ ਰੂਪ ਵਿੱਚ ਹੋਈ। ਕਟਾਣੀ ਚੌਕੀ ਇੰਚਾਰਜ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਇੱਕ ਨਾਕੇਬੰਦੀ ਕੀਤੀ ਗਈ ਸੀ ਜਿੱਥੇ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਪਿੰਡ ਕੋਟ ਗੰਗੂ ਰਾਏ ਵਿੱਚ ਇੱਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪਿੰਡਾਂ ਵਿੱਚ ਸਪਲਾਈ ਕਰਦਾ ਹੈ। ਜਿਸ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਵੱਲੋਂ ਛਾਪੇਮਾਰੀ ਕਰ ਕੇ 11 ਪੇਟੀਆਂ ਵੱਖ-ਵੱਖ ਮਾਰਕਾ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਹ ਸ਼ਰਾਬ ਚੰਡੀਗੜ੍ਹ ਜੇ ਸ਼ਰਾਬ ਠੇਕਿਆਂ ਤੋਂ ਸਸਤੀ ਲਿਆ ਕੇ ਇੱਥੇ ਮਹਿੰਗੇ ਭਾਅ ਵਿੱਚ ਵੇਚੀ ਜਾ ਰਹੀ ਸੀ। ਉਨ੍ਹਾਂ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਸ਼ਰਾਬ ਸਮੱਗਲਿੰਗ ਦਾ ਮਾਮਲਾ ਦਰਜ ਹੈ।