60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
Publish Date: Fri, 30 Jan 2026 07:59 PM (IST)
Updated Date: Fri, 30 Jan 2026 08:01 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਾਜਾਇਜ਼ ਸ਼ਰਾਬ ਦਾਸਕਰੀ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਮਿਹਰਬਾਨ ਪੁਲਿਸ ਨੇ ਇੱਕ ਕਥਿਤ ਸ਼ਰਾਬ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਕਿ ਮੁਲਜਮ ਦੀ ਪਛਾਣ ਪਿੰਡ ਰੋੜ ਦੇ ਰਹਿਣ ਵਾਲੇ ਸਤਵੰਤ ਸਿੰਘ ਦੇ ਰੂਪ ਵਿੱਚ ਹੋਈ ਹੈ। ਥਾਣੇਦਾਰ ਪਰਮਜੀਤ ਸਿੰਘ ਦੇ ਬਿਆਨ ਉੱਪਰ ਮੁਲਜਮ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਥਾਣੇਦਾਰ ਪਰਮਜੀਤ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੇ ਸੀ ਕਿ ਪਿੰਡ ਰੌੜ ਦਾ ਰਹਿਣ ਵਾਲਾ ਸਤਵੰਤ ਸਿੰਘ ਨਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਿੰਡ ਮੱਤੇਵਾੜਾ ਦੇ ਜੰਗਲ ਵਿੱਚੋਂ ਲੰਘਦੀ ਸੜਕ ’ਤੇ ਨਾਕਾ ਬੰਦੀ ਕਰਕੇ ਮੁਲਜਮ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦ ਇਹ ਆਪਣੀ ਹੋਂਡਾ ਸਿਟੀ ਕਾਰ ਵਿੱਚ ਨਜਾਇਜ਼ ਸ਼ਰਾਬ ਲੋਡ ਕਰਕੇ ਆਪਣੇ ਗ੍ਰਾਹਕਾਂ ਨੂੰ ਸ਼ਰਾਬ ਸਪਲਾਈ ਕਰਨ ਜਾ ਰਿਹਾ ਸੀ। ਸ਼ੁਰੂਆਤੀ ਪੜਤਾਲ ਦੌਰਾਨ ਪੁਲਿਸ ਨੇ ਮੁਲਜਮ ਦੀ ਕਾਰ ਵਿੱਚੋਂ 60 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜਮ ਖਿਲਾਫ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰਕੇ ਉਸ ਦੇ ਇਹ ਨਜਾਇਜ਼ ਸ਼ਰਾਬ ਪ੍ਰਾਪਤ ਕਰਨ ਤੇ ਸਰੋਤਾਂ ਬਾਰੇ ਪੁੱਛ ਕੇ ਸ਼ੁਰੂ ਕਰ ਦਿੱਤੀ ਗਈ ਹੈ।