ਪੰਜ ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
ਪੰਜ ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
Publish Date: Sat, 18 Apr 2026 06:18 PM (IST)
Updated Date: Sat, 18 Apr 2026 06:21 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਦੁੱਗਰੀ ਦੀ ਪੁਲਿਸ ਨੇ ਪੰਜ ਗ੍ਰਾਮ ਹੈਰੋਇਨ ਸਮੇਤ ਪਿੰਡ ਚੂਹੜਵਾਲ ਦੇ ਰਹਿਣ ਵਾਲੇ ਤਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਇਸੇ ਦੌਰਾਨ 200 ਫੁੱਟਾ ਰੋਡ ’ਤੇ ਮਣੇ ਨਵੇਂ ਫਲਾਈ ਓਵਰ ਦੇ ਲਾਗੇ ਇਕ ਵਿਅਕਤੀ ਨੂੰ ਸ਼ੱਕੀ ਹਾਲਾਤਾਂ ਵਿਚ ਦੇਖਿਆ ਗਿਆ। ਪੁਲਿਸ ਨੇ ਜਦ ਪਿੰਡ ਚੂਹੜਵਾਲ ਦੇ ਰਹਿਣ ਵਾਲੇ ਤਰਨਜੀਤ ਸਿੰਘ ਦੀ ਤਲਾਸ਼ੀ ਲਈ, ਤਾਂ ਮੁਲਜ਼ਮ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਮਿਲੀ। ਇਸ ਕੇਸ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿਛ ਦੇ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।