ਨਜਾਇਜ਼ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਮੁਲਜ਼ਮ ਗ੍ਰਿਫ਼ਤਾਰ
ਨਜਾਇਜ਼ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਮੁਲਜ਼ਮ ਗ੍ਰਿਫ਼ਤਾਰ
Publish Date: Tue, 10 Feb 2026 08:03 PM (IST)
Updated Date: Wed, 11 Feb 2026 04:14 AM (IST)

ਨਜਾਇਜ਼ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਮੁਲਜ਼ਮ ਗ੍ਰਿਫ਼ਤਾਰ ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਪੁਲਿਸ ਵੱਲੋਂ ਚਲਾਏ ਗਏ ਆਪਰੇਸ਼ਨ ਪ੍ਰਹਾਰ ਤਹਿਤ ਥਾਣਾ ਹੈਬੋਵਲ ਪੁਲਿਸ ਨੇ ਗੁਪਤ ਰੂਪ ਨਾਲ ਮਿਲੀ ਜਾਣਕਾਰੀ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਨਜਾਇਜ਼ ਪਿਸਤੌਲ ਅਤੇ ਜ਼ਿੰਦਾ ਰੌਂਦ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਟਵਾਲ ਨਗਰ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਜਸਵੰਤ ਸਿੰਘ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਮਿਲੀ ਸੀ ਕਿ ਅਟਵਾਲ ਨਗਰ ਦਾ ਰਹਿਣ ਵਾਲਾ ਜਸਵੰਤ ਸਿੰਘ ਚੋਰੀ ਅਤੇ ਲੜਾਈ ਝਗੜੇ ਦੀਆਂ ਵਾਰਦਾਤਾਂ ਕਰਨ ਦਾ ਆਦੀ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜਮ ਨਜਾਇਜ਼ ਅਸਲੇ ਨਾਲ ਸੈਲਰ ਚੌਂਕ ਕੋਲੋਂ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਲੰਘ ਰਿਹਾ ਹੈ। ਉਕਤ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 32 ਬੋਰ ਦਾ ਇੱਕ ਨਜਾਇਜ਼ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਅਸਲੇ ਨਾਲ ਉਸ ਵੱਲੋਂ ਪਹਿਲਾਂ ਕੀਤੀਆਂ ਵਾਰਦਾਤਾਂ ਅਤੇ ਹੋਰ ਵਾਰਦਾਤਾਂ ਅੰਜਾਮ ਦੇਣ ਦੀ ਜੁਗਤ ਬਣਾਉਣ ਸਬੰਧੀ ਪੁੱਛ ਗਿਛ ਵਿੱਚ ਅਹਿਮ ਖੁਲਾਸੇ ਹੋਣ ਦੀ ਆਸ ਹੈ।