ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫਤਾਰ
ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਗ੍ਰਿਫਤਾਰ
Publish Date: Sun, 18 Jan 2026 09:13 PM (IST)
Updated Date: Sun, 18 Jan 2026 09:16 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਨਾਜਾਇਜ਼ ਸ਼ਰਾਬ ਵਿਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਮਾਡਲ ਟਾਊਨ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਂ ਤੇ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੱਲਾ ਅਬਦੁੱਲਾਪੁਰ ਬਸਤੀ ਦੇ ਰਹਿਣ ਵਾਲੇ ਰਿੰਕੂ ਭੱਲਾ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਅਵਤਾਰ ਸਿੰਘ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਅਵਤਾਰ ਸਿੰਘ ਮੁਤਾਬਕ ਸਥਾਨਕ ਆਤਮ ਪਾਰਕ ਸੇਵਾ ਕੇਂਦਰ ਤੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਰਿੰਕੂ ਭੱਲਾ ਨਾਮ ਦਾ ਵਿਅਕਤੀ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਜਦ ਉਹ ਆਪਣੇ ਗ੍ਰੇ ਰੰਗ ਦੀ ਐਕਟਿਵਾ ਤੇ ਸਵਾਰ ਹੋ ਕੇ ਆਪਣੇ ਕਿਸੇ ਗ੍ਰਾਹਕ ਨੂੰ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸੀ। ਸ਼ੁਰੂਆਤੀ ਪੜਤਾਲ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 9 ਬੋਤਲਾਂ ਰਾਇਲ ਸਟੈਗ ਮਾਰਕੇ ਦੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਐਕਟਿਵਾ ਸਮੇਤ ਹਿਰਾਸਤ ਵਿੱਚ ਲੈ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।