ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
ਨਜਾਇਜ਼ ਸ਼ਰਾਬ ਸਮੇਤ ਮੁਲਜਮ ਗਿਰਫਤਾਰ
Publish Date: Thu, 05 Mar 2026 07:26 PM (IST)
Updated Date: Fri, 06 Mar 2026 04:12 AM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਥਾਣਾ ਮੋਤੀ ਨਗਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮੋਤੀ ਨਗਰ ਵਾਸੀ ਪ੍ਰਿੰਸ ਕੁਮਾਰ ਵਜੋਂ ਹੋਈ ਹੈ ਜੋ ਕਿ ਮੂਲ ਰੂਪ ’ਚ ਬਿਹਾਰ ਦੇ ਜਿਲ੍ਹਾ ਗਇਆ ਦਾ ਵਾਸੀ ਹੈ। ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੇਠੀ ਕੁਮਾਰ ਮੁਤਾਬਕ ਗੁਪਤ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਨੂੰ ਸਥਾਨਕ ਡੈਂਟਲ ਕਾਲਜ ਕੋਲੋਂ ਉਸ ਵੇਲੇ ਗ੍ਰਿਫਤਾਰ ਕੀਤਾ ਜਦ ਇਹ ਐਕਟੀਵਾ ’ਤੇ ਆਪਣੇ ਗਾਹਕਾਂ ਨੂੰ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸੀ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਤੇ ਉਕਤ ਐਕਟੀਵਾ ਬਰਾਮਦ ਕਰ ਕੇ ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।