ਚੋਰੀ ਦੇ ਸਾਮਾਨ ਸਮੇਤ ਮੁਲਜ਼ਮ ਕਾਬੂ, ਪੁਲਿਸ ਨੇ ਮੋਟਰਸਾਈਕਲ ਅਤੇ ਐਲਸੀਡੀ ਕੀਤੀ ਬਰਾਮਦ
ਚੋਰੀ ਦੇ ਸਮਾਨ ਸਮੇਤ ਮੁਲਜ਼ਮ ਕਾਬੂ, ਪੁਲਿਸ ਨੇ ਮੋਟਰਸਾਈਕਲ ਅਤੇ ਐਲਸੀਡੀ ਕੀਤੀ ਬਰਾਮਦ
Publish Date: Tue, 14 Apr 2026 06:15 PM (IST)
Updated Date: Tue, 14 Apr 2026 06:18 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਦਰੇਸੀ ਦੀ ਪੁਲਿਸ ਨੇ ਇੱਕ ਅਜਿਹੇ ਮੁਲਜ਼ਮ ਨੂੰ ਗਿਰਫ਼ਤਾਰ ਕੀਤਾ ਹੈ ਜੋ ਸੁੰਦਰ ਨਗਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਚੋਰੀਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਕ ਖ਼ਾਸ ਮੁਖ਼ਬਰ ਵੱਲੋਂ ਸੂਚਨਾ ਮਿਲੀ ਕਿ ਇੱਕ ਵਿਅਕਤੀ, ਜੋ ਘਰਾਂ ਵਿਚ ਚੋਰੀਆਂ ਕਰਨ ਦਾ ਆਦੀ ਹੈ। ਪੁਲਿਸ ਨੂੰ ਪਤਾ ਲਗਾ ਕਿ ਮੁਲਜਮ ਚੋਰੀ ਕੀਤੇ ਸਮਾਨ ਸਮੇਤ ਸੁੰਦਰ ਨਗਰ ਗੰਦਾ ਨਾਲਾ ਪੁਲ ਦੇ ਲਾਗੇ ਮੌਜੂਦ ਹੈ। ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੱਲਾ ਵਾਲਮੀਕਿ ਨਗਰ ਦੇ ਵਾਸੀ ਦਿਵਾਸ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਇੱਕ ਚੋਰੀ ਕੀਤਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਐਲਈਡੀ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਹੋਰ ਖੁਲਾਸਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।