ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੀਤੇ ਗ੍ਰਿਫਤਾਰ
ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੀਤੇ ਗ੍ਰਿਫਤਾਰ
Publish Date: Thu, 22 Jan 2026 09:31 PM (IST)
Updated Date: Thu, 22 Jan 2026 09:33 PM (IST)

ਮੁਕਦਮਾ ਦਰਜ ਕਰਕੇ ਪੁਲਿਸ ਕਰ ਰਹੀ ਹੈ ਮੁਲਜਮਾਂ ਕੋਲੋਂ ਪੁੱਛਗਿੱਛ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਲਾਢੋਵਾਲ ਦੀ ਪੁਲਿਸ ਨੇ ਪੰਜ ਅਜਿਹੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਜੋ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਹੰਬੜਾਂ ਦੇ ਖਾਲੀ ਪਲਾਟ ਵਿੱਚ ਬੈਠੇ ਸਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ। ਥਾਣਾ ਲਾਢੋਵਾਲ ਦੀ ਪੁਲਿਸ ਦੇ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵੀਰ ਬਹਾਦਰ ਉਰਫ ਰਾਜ ਕੁਮਾਰ ਉਰਫ ਨੇਪਾਲੀ, ਪਿੰਡ ਹੰਬੜਾਂ ਦੇ ਰਹਿਣ ਵਾਲੇ ਭੀਮ ਪਾਸਵਾਨ, ਪਿੰਡ ਵਾਲੀਪੁਰ ਦੇ ਵਾਸੀ ਵਰਿੰਦਰ ਸਿੰਘ, ਪਿੰਡ ਬਾਰਨਹਾੜਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਰਜਾਪੁਰ ਦੇ ਵਾਸੀ ਮਲਕੀਤ ਸਿੰਘ ਉਰਫ ਲਾਡੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਇਲਾਕੇ ਵਿੱਚ ਮੌਜੂਦ ਸੀ ਇਸੇ ਦੌਰਾਨ ਸੂਚਨਾ ਮਿਲੀ ਕਿ ਪੰਜੇ ਮੁਲਜ਼ਮ ਹਥਿਆਰਾਂ ਨਾਲ ਲੈਸ ਹੋ ਕੇ ਨਿਊ ਰਿਸ਼ੀ ਨਗਰ ਪਿੰਡ ਹੰਬੜਾਂ ਦੇ ਇੱਕ ਖਾਲੀ ਪਲਾਟ ਵਿੱਚ ਬੈਠੇ ਹਨ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜ਼ਮਾਂ ਨੂੰ ਇੱਕ ਲੋਹੇ ਦੀ ਸੱਬਲ, ਲੋਹੇ ਦੀ ਰਾਡ ਅਤੇ ਦੋ ਲੋਹੇ ਦੇ ਖੰਡਿਆਂ ਸਮੇਤ ਹਿਰਾਸਤ ਵਿੱਚ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।