ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
Publish Date: Tue, 27 Jan 2026 08:47 PM (IST)
Updated Date: Wed, 28 Jan 2026 04:14 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਕਥਿਤ ਮੁਲਜ਼ਮ ਨੂੰ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਥਾਨਕ ਅਮਰਜੀਤ ਕਲੋਨੀ ਦੇ ਰਹਿਣ ਵਾਲੇ ਲਵਵੀਰ ਸਿੰਘ ਦੇ ਰੂਪ ਵਿੱਚ ਹੋਈ ਹੈ। ਸਹਾਇਕ ਥਾਣੇਦਾਰ ਸਾਰਜ ਕੁਮਾਰ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਸਾਰਜ ਕੁਮਾਰ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਮਿਲੀ ਸੀ ਕਿ ਅਮਰਜੀਤ ਕਾਲੋਨੀ ਦਾ ਰਹਿਣ ਵਾਲਾ ਮੁਲਜ਼ਮ ਲਵਵੀਰ ਸਿੰਘ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਕਰਨ ਦਾ ਆਦੀ ਹੈ। ਪੁਲਿਸ ਨੂੰ ਪਤਾ ਲੱਗਾ ਸੀ ਕਿ ਮੁਲਜ਼ਮ ਚੋਰੀ ਕੀਤੇ ਹੋਏ ਮੋਬਾਇਲ ਵੇਚਣ ਲਈ ਦਰੇਸੀ ਗਰਾਊਂਡ ਦੇ ਨਜ਼ਦੀਕ ਗ੍ਰਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਉਕਤ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੂੰ ਆਸ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛ-ਪੜਤਾਲ ਦੌਰਾਨ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਸਬੰਧੀ ਹੋਰ ਅਹਿਮ ਸੁਰਾਗ ਹੱਥ ਲੱਗਣ ਦੀ ਆਸ ਹੈ।