ਧੀ ਨਾਲ ਘਿਨਾਉਣੀ ਹਰਕਤ: ਵਿਆਹ ਤੋਂ ਬਾਅਦ ਧੀ ਨੂੰ ਜ਼ਬਰਦਸਤੀ ਘਰ ’ਚ ਰੱਖ ਕੇ ਜਿਸਮ ਫਰੋਸ਼ੀ ਕਰਵਾਉਣ ਦਾ ਦੋਸ਼, ਮਾਂ-ਪਿਓ ਤੇ ਭਰਾ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ
ਮਾਮਲੇ ’ਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਟਿੱਬਾ ਰੋਡ ਦੇ ਗੀਤਾ ਨਗਰ ਦੇ ਵਾਸੀ ਅਨੀਤਾ ਗੁਪਤਾ, ਬੋਧੀ ਗੁਪਤਾ ਅਤੇ ਕ੍ਰਿਸ਼ਨ ਗੁਪਤਾ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ’ਚ ਦੀਪਕ ਨਾਮ ਦੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਹੈ।
Publish Date: Fri, 21 Aug 2026 11:25 AM (IST)
Updated Date: Fri, 21 Aug 2026 11:28 AM (IST)
ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੀਤਾ ਨਗਰ ਇਲਾਕੇ ’ਚ ਇਕ ਔਰਤ ਨੂੰ ਵਿਆਹ ਤੋਂ ਬਾਅਦ ਕਥਿਤ ਤੌਰ ’ਤੇ ਉਸ ਦੀ ਮਰਜ਼ੀ ਦੇ ਵਿਰੁੱਧ ਘਰ ’ਚ ਰੱਖ ਕੇ ਜਿਸਮ ਫਰੋਸ਼ੀ ਦੇ ਧੰਦੇ ’ਚ ਧੱਕਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਪੁਲਿਸ ਨੇ ਔਰਤ ਦੀ ਸ਼ਿਕਾਇਤ ’ਤੇ ਉਸ ਦੇ ਮਾਂ-ਪਿਓ, ਭਰਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ’ਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਟਿੱਬਾ ਰੋਡ ਦੇ ਗੀਤਾ ਨਗਰ ਦੇ ਵਾਸੀ ਅਨੀਤਾ ਗੁਪਤਾ, ਬੋਧੀ ਗੁਪਤਾ ਅਤੇ ਕ੍ਰਿਸ਼ਨ ਗੁਪਤਾ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ’ਚ ਦੀਪਕ ਨਾਮ ਦੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਹੈ।
ਪੁਲਿਸ ਅਨੁਸਾਰ ਮਾਮਲਾ ਦੇਹ ਵਪਾਰ ਰੋਕਥਾਮ ਕਾਨੂੰਨ, 1956 ਦੀਆਂ ਧਾਰਾਵਾਂ 4 ਅਤੇ 5 ਅਤੇ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 34 ਤੇ 506 ਤਹਿਤ ਦਰਜ ਕੀਤਾ ਗਿਆ ਹੈ।
ਸ਼ਿਕਾਇਤ ’ਚ ਔਰਤ ਨੇ ਦੋਸ਼ ਲਗਾਇਆ ਹੈ ਕਿ ਵਿਆਹ ਤੋਂ ਬਾਅਦ ਉਸ ਨੂੰ ਜ਼ਬਰਦਸਤੀ ਆਪਣੇ ਘਰ ’ਚ ਰੱਖਿਆ ਗਿਆ ਅਤੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਕੋਲੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਗਿਆ। ਸ਼ਿਕਾਇਤ ਅਨੁਸਾਰ ਇਸ ਪੂਰੇ ਮਾਮਲੇ ’ਚ ਉਸ ਦੇ ਪਰਿਵਾਰਕ ਮੈਂਬਰਾਂ ਦੀ ਕਥਿਤ ਭੂਮਿਕਾ ਰਹੀ ਹੈ ਅਤੇ ਉਸ ਨੂੰ ਆਪਣੀ ਮਰਜ਼ੀ ਨਾਲ ਜੀਵਨ ਬਤੀਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅੱਗੇ ਵਧਾ ਦਿੱਤੀ ਹੈ। ਪੁਲਿਸ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਜਾਂਚ ਤੋਂ ਬਾਅਦ ਹੀ ਦੋਸ਼ਾਂ ਦੀ ਪੂਰੀ ਸੱਚਾਈ ਸਾਹਮਣੇ ਆਵੇਗੀ।