ਦੜਾ ਸਟਾ ਲਗਾਉਣ ਵਾਲਾ ਮੁਲਜ਼ਮ ਗ੍ਰਿਫਤਾਰ
ਦੜਾ ਸਟਾ ਲਗਾਉਣ ਵਾਲਾ ਮੁਲਜ਼ਮ ਗ੍ਰਿਫਤਾਰ
Publish Date: Tue, 21 Apr 2026 09:49 PM (IST)
Updated Date: Tue, 21 Apr 2026 09:52 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਦਰੇਸੀ ਦੀ ਪੁਲਿਸ ਨੇ ਬਾਲ ਸਿੰਘ ਨਗਰ ਦੀ ਗਲੀ ਨੰਬਰ 10 ਵਿਚ ਦੜਾ ਸੱਟਾ ਲਗਾ ਰਹੇ ਫਰੀਦ ਨਗਰ ਬਸਤੀ ਜੋਧੇਵਾਲ ਦੇ ਵਾਸੀ ਅਜੇ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬਾਜਵਾ ਨਗਰ ਮੌਜੂਦ ਸੀ ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਅਜੇ ਕੁਮਾਰ ਬਾਲ ਸਿੰਘ ਨਗਰ ਦੀ ਗਲੀ ਨੰਬਰ 10 ਵਿਚ ਦੜਾ ਸੱਟਾ ਲਗਾ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਸ਼ਰੇਆਮ ਦੜਾ ਸੱਟਾ ਲਗਾ ਰਹੇ ਮੁਲਜ਼ਮ ਨੂੰ ਕੁਝ ਨਕਦੀ ਸਮੇਤ ਹਿਰਾਸਤ ਵਿਚ ਲਿਆ। ਇਸ ਮਾਮਲੇ ਵਿਚ ਪੁਲਿਸ ਨੇ ਗੈਂਬਲਿੰਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।