ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸ਼ਨਿੱਚਰਵਾਰ ਸਵੇਰੇ ਲੁਧਿਆਣਾ ਪੁਲਿਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਕਤਲ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਜਤਿੰਦਰ ਉਰਫ ਛੋਟੂ ਨੇ ਕ੍ਰਾਈਮ ਬ੍ਰਾਂਚ ਦੇ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਕਾਬਲੇਗੌਰ ਹੈ ਕਿ ਲੁਧਿਆਣਾ ਪੁਲਿਸ ਨੇ ਦੋ ਦਿਨ ਪਹਿਲੋਂ ਚੋਰੀ ਦੌਰਾਨ ਫੈਕਟਰੀ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲੇ 'ਚ ਜਤਿੰਦਰ ਤੇ ਉਸਦੇ ਸਾਥੀ ਨੂੰ ਹਿਰਾਸਤ ਵਿਚ ਲਿਆ ਸੀ। ਸ਼ਨਿੱਚਰਵਾਰ ਸਵੇਰੇ ਜਤਿੰਦਰ ਦੇ ਸਾਥੀ ਪਰਮਜੀਤ ਨੇ ਜਤਿੰਦਰ ਦੀ ਲਾਸ਼ ਨੂੰ ਦੇਖ ਕੇ ਰੌਲਾ ਪਾਇਆ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Posted By: Seema Anand