ਪੁਲਿਸ ਕਸਟਡੀ ਚੋਂ ਭੱਜਿਆ ਮੁਲਜਮ ਗ੍ਰਿਫਤਾਰ
ਪੁਲਿਸ ਕਸਟਡੀ ਚੋਂ ਭੱਜਿਆ ਮੁਲਜਮ ਮੁਸਤੈਦੀ ਦੇ ਚੱਲਦੇ ਗ੍ਰਿਫਤਾਰ
Publish Date: Mon, 19 Jan 2026 06:42 PM (IST)
Updated Date: Mon, 19 Jan 2026 06:45 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਇੱਕ ਮੁਲਜਮ ਪੁਲਿਸ ਕਸਟਡੀ ਚੋਂ ਫਰਾਰ ਹੋ ਗਿਆ। ਪੁਲਿਸ ਦੀ ਮੁਸਤੈਦੀ ਦੇ ਚੱਲਦੇ ਮੁਲਜ਼ਮ ਨੂੰ ਕੁੱਝ ਹੀ ਸਮੇਂ ਵਿੱਚ ਮੁੜ ਤੋਂ ਦਬੋਚ ਲਿਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਟਿੱਬਾ ਦੀ ਪੁਲਿਸ ਨੇ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਸੌਰਵ ਨਾਮ ਦੇ ਇਸ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਏਐਸਆਈ ਇੰਦਰਜੀਤ ਸਿੰਘ ਉਸ ਨੂੰ ਲੈ ਕੇ ਸਿਵਲ ਹਸਪਤਾਲ ਆਏ ਸਨ। ਇਸੇ ਦੌਰਾਨ ਮੁਲਜ਼ਮ ਪੁਲਿਸ ਨੂੰ ਝਕਾਣੀ ਦੇ ਕੇ ਫਰਾਰ ਹੋ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜਮ ਨੂੰ ਮੁੜ ਤੋਂ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।