ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ, 10 ਮੁਲਜ਼ਮ ਕਾਬੂ
ਸ਼ਹਿਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ, 10 ਮੁਲਜ਼ਮ ਕਾਬੂ
Publish Date: Fri, 27 Feb 2026 07:13 PM (IST)
Updated Date: Sat, 28 Feb 2026 04:05 AM (IST)

17 ਗ੍ਰਾਮ ਹੈਰੋਇਨ ਤੇ 75 ਗੋਲੀਆਂ ਬਰਾਮਦ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 17 ਗ੍ਰਾਮ ਹੈਰੋਇਨ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪਹਿਲੇ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਬਿੰਦਰਾ ਕਾਲੋਨੀ ਵਾਸੀ ਪਰਗਟ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਦੁੱਗਰੀ ਦੀ ਪੁਲਿਸ ਨੇ ਗੁਰਜੀਤ ਸਿੰਘ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਪੀਏਯੂ ਦੀ ਪੁਲਿਸ ਨੇ ਅਭਿਸ਼ੇਕ ਬਤਰਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਡਿਵੀਜ਼ਨ-6 ਦੀ ਪੁਲਿਸ ਨੇ ਕਮਲਜੀਤ ਸਿੰਘ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਥਾਣਾ ਲਾਡੋਵਾਲ ਦੀ ਪੁਲਿਸ ਨੇ ਗੁਲਜਿੰਦਰ ਸਿੰਘ ਨੂੰ 4 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ, ਜਦਕਿ ਜਸਵਿੰਦਰ ਕੌਰ ਅਤੇ ਸ਼ਿੰਦੋ ਨੂੰ 75 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਹੈਬੋਵਾਲ ਦੀ ਪੁਲਿਸ ਨੇ ਪਵਨ ਸ਼ਾਹ ਨੂੰ ਨਸ਼ਾ ਕਰਦੇ ਸਮੇਂ ਕਾਬੂ ਕੀਤਾ। ਉੱਥੇ ਹੀ ਥਾਣਾ ਡਵੀਜ਼ਨ-5 ਦੀ ਪੁਲਿਸ ਨੇ ਰਜਨੀਸ਼ ਕੁਮਾਰ ਨੂੰ 3 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ, ਜਦਕਿ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸੰਨੀ ਉਰਫ਼ ਕਾਕਾ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਸ਼ਹਿਰ ’ਚ ਨਸ਼ੇ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਕਰਨ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।