ਅਰੋੜਾ ਪੈਲਸ ਦੇ ਬਾਹਰੋਂ ਐਕਟਿਵਾ ਚੋਰੀ
ਅਰੋੜਾ ਪੈਲਸ ਦੇ ਬਾਹਰੋਂ ਐਕਟਿਵਾ ਸਕੂਟਰ ਚੋਰੀ
Publish Date: Fri, 27 Feb 2026 08:42 PM (IST)
Updated Date: Sat, 28 Feb 2026 04:08 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਮਹਾਨਗਰ ਲੁਧਿਆਣਾ ਦੇ ਗਿੱਲ ਰੋਡ ਸਥਿਤ ਅਰੋੜਾ ਪੈਲਸ ਦੇ ਬਿਲਕੁਲ ਸਾਹਮਣੇ ਤੋਂ ਐਕਟਿਵਾ ਸਕੂਟਰ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕੁੰਦਨਪੁਰੀ ਸਿਵਲ ਲਾਈਨ ਦੇ ਰਹਿਣ ਵਾਲੇ ਅਜੇ ਭਾਰਤੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਆਪਣੇ ਹੌਂਡਾ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਅਰੋੜਾ ਪੈਲੇਸ ਆਇਆ ਸੀ। ਉਸ ਨੇ ਆਪਣਾ ਸਕੂਟਰ ਅਰੋੜਾ ਪੈਲੇਸ ਦੇ ਬਿਲਕੁਲ ਬਾਹਰ ਖੜ੍ਹਾ ਕੀਤਾ। ਕੁਝ ਸਮੇਂ ਬਾਅਦ ਜਦ ਅਜੇ ਭਾਰਤੀ ਆਪਣਾ ਕੰਮ ਖਤਮ ਕਰਕੇ ਵਾਪਸ ਆਇਆ ਤਾਂ ਉਸ ਦਾ ਸਕੂਟਰ ਚੋਰੀ ਹੋ ਚੁੱਕਾ ਸੀ। ਉਧਰ ਇਸ ਮਾਮਲੇ ’ਚ ਜਾਂਚ ਅਧਿਕਾਰੀ ਮੋਹਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਭਾਰਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰ ਖਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਚੋਰ ਨੂੰ ਤਲਾਸ਼ਣ ਲਈ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।