- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਨਿਊ ਭਾਰਤ ਨਗਰ ਦੇ ਵਾਸੀ ਹਰਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਸਲੇਟੀ ਰੰਗ ਦੀ ਐਕਟਿਵਾ ’ਤੇ ਸਵਾਰ ਹੋ ਕੇ ਸ਼ਾਮ ਨਗਰ ਫਾਟਕ ਤੋਂ ਆਪਣੇ ਘਰ ਨੇੜੇ ਐਸਵੀਐਨ ਸਕੂਲ ਵੱਲ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਐਸਵੀਐਨ ਸਕੂਲ ਨੇੜੇ ਪੁੱਜਿਆ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਅੱਗਿਓਂ ਘੇਰ ਲਿਆ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ: ਦੁੱਗਰੀ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਐਕਟਿਵਾ ਸਵਾਰ ਨੂੰ ਘੇਰ ਕੇ ਹਥਿਆਰ ਦੀ ਨੋਕ ’ਤੇ ਉਸ ਦੀ ਐਕਟਿਵਾ ਸਕੂਟਰ ਖੋਹ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੇ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਨਿਊ ਭਾਰਤ ਨਗਰ ਦੇ ਵਾਸੀ ਹਰਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਸਲੇਟੀ ਰੰਗ ਦੀ ਐਕਟਿਵਾ ’ਤੇ ਸਵਾਰ ਹੋ ਕੇ ਸ਼ਾਮ ਨਗਰ ਫਾਟਕ ਤੋਂ ਆਪਣੇ ਘਰ ਨੇੜੇ ਐਸਵੀਐਨ ਸਕੂਲ ਵੱਲ ਜਾ ਰਿਹਾ ਸੀ।
ਉਸ ਨੇ ਦੱਸਿਆ ਕਿ ਜਦੋਂ ਉਹ ਐਸਵੀਐਨ ਸਕੂਲ ਨੇੜੇ ਪੁੱਜਿਆ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਅੱਗਿਓਂ ਘੇਰ ਲਿਆ। ਨੌਜਵਾਨਾਂ ਨੇ ਹਥਿਆਰ ਦੀ ਨੋਕ ’ਤੇ ਉਸ ਨੂੰ ਡਰਾ-ਧਮਕਾ ਕੇ ਉਸ ਦੀ ਐਕਟਿਵਾ ਸਕੂਟਰ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।
ਮਾਮਲੇ ਦੀ ਸੂਚਨਾ ਮਿਲਣ ’ਤੇ ਥਾਣਾ ਦੁੱਗਰੀ ਦੀ ਪੁਲਿਸ ਨੇ ਧਾਰਾ 304 ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।