- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੌਸਮਜ਼ ਸਕੂਲ ’ਚ ਗਤੀਵਿਧੀਆਂ ਕਰਵਾਈਆਂ

ਸੁਖਦੇਵ ਗਰਗ, ਪੰਜਾਬੀ ਜਾਗਰਣ
ਜਗਰਾਓਂ : ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਲਈ ਵਸਤੂਆਂ ਦੀ ਪਛਾਣ ਸਬੰਧੀ ਸਰਗਰਮੀ ਕਰਵਾਈ ਗਈ। ਨੰਨ੍ਹੇ-ਮੁੰਨੇ ਬੱਚਿਆਂ ਦੇ ਗਿਆਨ ਅਤੇ ਸਿੱਖਣ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਵਸਤੂਆਂ ਦੀ ਪਹਿਚਾਣ ਸਬੰਧੀ ਕਰਵਾਈ ਦਿਲਚਸਪ ਸਰਗਰਮੀ ਦੌਰਾਨ ਬੱਚਿਆਂ ਨੇ ਰੋਜ਼ਾਨਾ ਜੀਵਨ ਵਿੱਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਵਸਤੂਆਂ ਖਿਡੌਣੇ, ਕਿਤਾਬਾਂ, ਪੇਂਟਿੰਗ ਅਤੇ ਹੋਰ ਆਮ ਚੀਜ਼ਾਂ ਨੂੰ ਪਛਾਣਿਆ ਅਤੇ ਉਨ੍ਹਾਂ ਦੇ ਨਾਮ ਦੱਸੇ। ਬੱਚਿਆਂ ਨੇ ਇਸ ਸਰਗਰਮੀ ਵਿੱਚ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਹਿੱਸਾ ਲਿਆ। ਪਿ੍ਰੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਛੋਟੀ ਉਮਰ ਵਿੱਚ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਿਆ ਦੇਣ ਨਾਲ ਉਨ੍ਹਾਂ ਦੀ ਯਾਦਦਾਸ਼ਤ, ਨਿਰੀਖਣ ਸ਼ਕਤੀ ਅਤੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਅਤੇ ਰਚਨਾਤਮਕ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਉਮਰ ਅਤੇ ਰੁਚੀ ਅਨੁਸਾਰ ਕਰਵਾਈਆਂ ਜਾਂਦੀਆਂ ਅਜਿਹੀਆਂ ਸਰਗਰਮੀਆਂ ਉਨ੍ਹਾਂ ਦੇ ਸਿੱਖਣ ਦੇ ਸਫ਼ਰ ਨੂੰ ਹੋਰ ਵੀ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਉਂਦੀਆਂ ਹਨ।