ਅਦਾਕਾਰ ਨੀਰੂ ਬਾਜਵਾ ਨੇ ਸਕੂਲੀ ਬੱਚਿਆਂ ਨਾਲ ਕੀਤੀ ਮਸਤੀ
ਅਦਾਕਾਰ ਨੀਰੂ ਬਾਜਵਾ ਗਾਰਡਨਵੈਲੀ ਸਕੂਲ ’ਚ ਬੱਚਿਆਂ ਨਾਲ ਕੀਤੀ ਖੂਬ ਮਸਤੀ
Publish Date: Wed, 06 May 2026 07:02 PM (IST)
Updated Date: Thu, 07 May 2026 04:11 AM (IST)

ਪੀ 07 : ਗਾਰਡਨਵੈਲੀ ਸਕੂਲ ’ਚ ਰਿਬਨ ਕੱਟਦੇ ਹੋਏ ਅਦਾਕਾਰਾ ਨੀਰੂ ਬਾਜਵਾ। ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ ਸ੍ਰੀ ਮਾਛੀਵਾੜਾ ਸਾਹਿਬ : ਅੱਜ ਮਾਛੀਵਾੜਾ ਸਾਹਿਬ ਦੇ ਗਾਰਡਨਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਸਿੱਧ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਪੁੱਜੀ ਜਿੱਥੇ ਉਸਦਾ ਪ੍ਰਬੰਧਕਾਂ ਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਕੂਲ ਪੁੱਜਣ ’ਤੇ ਅਦਾਕਾਰਾ ਨੀਰੂ ਬਾਜਵਾ ਨੇ ਰਿਬਨ ਕੱਟਿਆ ਅਤੇੇ ਵਿਦਿਆਰਥੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ। ਇਸ ਮੌਕੇ ਅਦਾਕਾਰਾ ਨੀਰੂ ਬਾਜਵਾ ਨੇ ਵਿਦਿਆਰਥੀਆਂ ਵਲੋਂ ਬਣਾਏ ਗਏ ਵੱਖ-ਵੱਖ ਪ੍ਰਦਰਸ਼ਨੀਆਂ ਨੂੰ ਦੇਖਿਆ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਨੀਰੂ ਬਾਜਵਾ ਨੇ ਕਿਹਾ ਕਿ ਇਸ ਸਕੂਲ ’ਚ ਛੇਵੀਂ ਕਲਾਸ ਦਾ ਵਿਦਿਆਰਥੀ ਗੁਰੀ ਘੁਮਾਣ ਜੋ ਕਿ ਉਸ ਨਾਲ ਕਾਫ਼ੀ ਫਿਲਮਾਂ ਵਿਚ ਕੰਮ ਕਰਦਾ ਹੈ ਅਤੇ ਉਨ੍ਹਾਂ ਦੀ ਅਗਲੀ ਰਿਲੀਜ਼ ਹੋਣ ਵਾਲੀ ਫਿਲਮ ਵਿਚ ਵੀ ਕੰਮ ਕਰ ਰਿਹਾ ਹੈ। ਅਦਾਕਾਰਾ ਨੀਰੂ ਬਾਜਵਾ ਨੇ ਬਾਕੀ ਬਾਲ ਕਲਾਕਾਰਾਂ ਤੇ ਸਕੂਲੀ ਵਿਦਿਆਰਥੀਆਂ ਨਾਲ ਸਟੇਜ ’ਤੇ ਖੂਬ ਭੰਗੜਾ ਪਾਇਆ ਤੇ ਮਸਤੀ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਜ ਸਕੂਲ ਦੇ ਵਿਦਿਆਰਥੀ ਤੇ ਆਪਣੇ ਨਾਲ ਕੰਮ ਕਰਨ ਵਾਲੇ ਬਾਲ ਕਲਾਕਾਰ ਗੁਰੀ ਘੁਮਾਣ ਨੂੰ ਮਿਲਣ ਅਤੇ ਬੱਚਿਆਂ ਦੇ ਭਵਿੱਖ ’ਤੇ ਅਧਾਰਿਤ ਆਪਣੀ ਫਿਲਮ ਬਾਰੇ ਜਾਣਕਾਰੀ ਸਾਂਝਾ ਕਰਨ ਆਏ ਹਨ ਜਿਨ੍ਹਾਂ ਨੂੰ ਸਕੂਲ ਵਿਚ ਆ ਕੇ ਬੜੀ ਖੁਸ਼ੀ ਮਿਲੀ। ਸਕੂਲ ਪ੍ਰਿੰਸੀਪਲ ਵਲੋਂ ਨੀਰੂ ਬਾਜਵਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਰ ਵਿਕਰਮਜੀਤ ਸਿੰਘ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।