- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਡੀਸੀ ਵਿਨੀਤ ਕੁਮਾਰ ਨੇ ਸੰਭਾਲਿਆ ਅਹੁਦਾ

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਜਗਰਾਓਂ ਦੇ ਨਵੇਂ ਏਡੀਸੀ ਵਿਨੀਤ ਕੁਮਾਰ ਨੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿਖੇ ਨਗਰ ਨਿਗਮ ਵਿੱਚ ਜੁਆਇੰਟ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਜਗਰਾਓਂ ਵਿਖੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਓਂ ਵਿਖੇ ਏਡੀਸੀ ਮਨਜੀਤ ਸਿੰਘ ਚੀਮਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਹੁਣ ਵਿਨੀਤ ਕੁਮਾਰ ਨੇ ਉਨ੍ਹਾਂ ਦੀ ਥਾਂ ਜਗਰਾਓਂ ਦੇ ਨਵੇਂ ਏਡੀਸੀ ਵਜੋਂ ਅਹੁਦਾ ਸੰਭਾਲਿਆ ਹੈ। ਐੱਸਡੀਐੱਮ ਬਾਦਲ ਦੀਨ, ਰਾਏਕੋਟ ਐੱਸਡੀਐੱਮ ਖੁਸ਼ਪ੍ਰੀਤ ਸਿੰਘ ਅਤੇ ਤਹਿਸੀਲਦਾਰ ਸਿੱਧਵਾਂ ਬੇਟ ਸਤਨਾਮ ਸਿੰਘ ਨੇ ਉਨਾਂ ਨੂੰ ਜੀ ਆਇਆ ਆਖਿਆ।