ਏਡੀਸੀ ਵਿਨੀਤ ਕੁਮਾਰ ਨੇ ਸੰਭਾਲਿਆ ਅਹੁਦਾ ਏਡੀਸੀ ਵਿਨੀਤ ਕੁਮਾਰ ਨੇ ਸੰਭਾਲਿਆ ਅਹੁਦਾ
Publish Date: Tue, 20 Oct 2026 06:49 PM (IST)
Updated Date: Tue, 20 Oct 2026 06:51 PM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਜਗਰਾਓਂ ਦੇ ਨਵੇਂ ਏਡੀਸੀ ਵਿਨੀਤ ਕੁਮਾਰ ਨੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿਖੇ ਨਗਰ ਨਿਗਮ ਵਿੱਚ ਜੁਆਇੰਟ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਜਗਰਾਓਂ ਵਿਖੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਓਂ ਵਿਖੇ ਏਡੀਸੀ ਮਨਜੀਤ ਸਿੰਘ ਚੀਮਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਹੁਣ ਵਿਨੀਤ ਕੁਮਾਰ ਨੇ ਉਨ੍ਹਾਂ ਦੀ ਥਾਂ ਜਗਰਾਓਂ ਦੇ ਨਵੇਂ ਏਡੀਸੀ ਵਜੋਂ ਅਹੁਦਾ ਸੰਭਾਲਿਆ ਹੈ। ਐੱਸਡੀਐੱਮ ਬਾਦਲ ਦੀਨ, ਰਾਏਕੋਟ ਐੱਸਡੀਐੱਮ ਖੁਸ਼ਪ੍ਰੀਤ ਸਿੰਘ ਅਤੇ ਤਹਿਸੀਲਦਾਰ ਸਿੱਧਵਾਂ ਬੇਟ ਸਤਨਾਮ ਸਿੰਘ ਨੇ ਉਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਏਡੀਸੀ ਵਿਨੀਤ ਕੁਮਾਰ ਦੇ ਅਹੁਦਾ ਸੰਭਾਲਣ ਨਾਲ ਜਗਰਾਓਂ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਸ਼ਹਿਰ ਅਤੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ, ਲੋਕਾਂ ਦੀਆਂ ਪ੍ਰਸ਼ਾਸਨਿਕ ਸਮੱਸਿਆਵਾਂ ਅਤੇ ਸਰਕਾਰੀ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿੱਚ ਏਡੀਸੀ ਦਾ ਅਹਿਮ ਯੋਗਦਾਨ ਹੁੰਦਾ ਹੈ। ਇਲਾਕਾ ਵਾਸੀਆਂ ਨੂੰ ਨਵੇਂ ਅਧਿਕਾਰੀ ਤੋਂ ਉਮੀਦ ਰਹੇਗੀ ਕਿ ਉਹ ਜਗਰਾਓਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲਕਦਮੀ ਕਰਨ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣਗੇ।