ਐਡਵੋਕੇਟ ਧਾਲੀਵਾਲ ਵੱਲੋਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਖੜਗੇ ਨਾਲ ਮੁਲਾਕਾਤ
ਐਡਵੋਕੇਟ ਧਾਲੀਵਾਲ ਵੱਲੋਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਖੜਗੇ ਨਾਲ ਮੁਲਾਕਾਤ
Publish Date: Sun, 01 Mar 2026 06:31 PM (IST)
Updated Date: Sun, 01 Mar 2026 06:31 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵੱਲੋਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਐਡਵੋਕੇਟ ਧਾਲੀਵਾਲ ਵੱਲੋਂ ਹਲਕਾ ਸਾਹਨੇਵਾਲ ਦੀ ਰਾਜਨੀਤੀ ਬਾਰੇ ਕੌਮੀ ਪ੍ਰਧਾਨ ਖੜਗੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਦੌਰਾਨ ਕੌਮੀ ਪ੍ਰਧਾਨ ਖੜਗੇ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਨੌਜਵਾਨਾਂ ਨੂੰ ਤਰਹੀਜ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਚੋਣਾਂ ਵਿੱਚ ਨੌਜਵਾਨ ਉਮੀਦਵਾਰਾਂ ਨੂੰ ਚੁਣਨਗੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਨੌਜਵਾਨ ਵਰਗ ਕਾਂਗਰਸ ਪਾਰਟੀ ਦੀ ਨੀਤੀਆਂ ਨਾਲ ਜੁੜ ਰਿਹਾ ਹੈ ਅਤੇ ਅੱਜ ਲੋਕ ਰਾਹੁਲ ਗਾਂਧੀ ਦੀ ਸੋਚ ਉੱਪਰ ਖੁੱਲ੍ਹ ਕੇ ਕਾਂਗਰਸ ਪਾਰਟੀ ਦਾ ਸਮਰਥਨ ਕਰ ਰਹੇ ਹਨ ਕਿਉਂਕਿ ਜੇਕਰ ਮੋਦੀ ਸਰਕਾਰ ਦਾ ਕੋਈ ਵਿਅਕਤੀ ਮੁਕਾਬਲਾ ਕਰ ਸਕਦਾ ਹੈ ਤਾਂ ਉਹ ਸਿਰਫ ਰਾਹੁਲ ਗਾਂਧੀ ਹੀ ਹੈ। ਉਨਾਂ ਕਿਹਾ ਕਿ ਜਿਹੜਾ ਕਾਂਗਰਸੀ ਵਰਕਰ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰੇਗਾ ਉਸ ਨੂੰ ਕਾਂਗਰਸ ਪਾਰਟੀ ਵੱਲੋਂ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਐਡਵੋਕੇਟ ਮਨਵੀਰ ਧਾਲੀਵਾਲ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਸਨਮਾਨਿਤ ਵੀ ਕੀਤਾ ਗਿਆ।