ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਲੁਧਿਆਣਾ ਵਿੱਚ ਮਨਾਏ ਗਏ ਗਣਤੰਤਰ ਦਿਵਸ ਮੌਕੇ ਜਿੱਥੇ ਦੇਸ਼ ਦੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਓਥੇ ਹੀ ਵੱਖ ਵੱਖ ਖੇਤਰਾਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਚੁਣੇ ਗਏ ਪ੍ਰਤੀਭਾਗੀਆਂ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲੁਧਿਆਣਾ ਦੇ ਡਿਪਟੀ ਕਮਿਸਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਸਨ। ਇਸੇ ਲੜ੍ਹੀ ਤਹਿਤ ਐਡਵੋਕੇਟ ਗੌਰਵ ਅਰੋੜਾ ਨੂੰ ਸਮਾਜ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਆ ਗਿਆ। ਗੌਰਵ ਅਰੋੜਾ ਨੇ ਕਿਹਾ ਕਿ ਇਹ ਜੋ ਸਨਮਾਨ ਸਰਕਾਰ ਵੱਲੋਂ ਦਿੱਤਾ ਗਿਆ ਹੈ, ਇਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਨਾਮ ਉੱਚਾ ਕਰਨ ਲਈ ਉਹ ਕਾਰਜ ਕਰਦੇ ਰਹਿਣਗੇ।