ਪੜਤਾਲ ਤੋਂ ਬਾਅਦ 130 ਜ਼ਿਲ੍ਹਾ ਪ੍ਰੀਸ਼ਦ ਅਤੇ 1025 ਬਲਾਕ ਸੰਮਤੀ ਉਮੀਦਵਾਰ ਚੋਣ ਮੈਦਾਨ ‘ਚ
ਪੜਤਾਲ ਤੋਂ ਬਾਅਦ 130 ਜ਼ਿਲ੍ਹਾ ਪ੍ਰੀਸ਼ਦ ਅਤੇ 1025 ਬਲਾਕ ਸੰਮਤੀ ਉਮੀਦਵਾਰ ਚੋਣ ਮੈਦਾਨ ‘ਚ
Publish Date: Fri, 05 Dec 2025 10:27 PM (IST)
Updated Date: Fri, 05 Dec 2025 10:30 PM (IST)
ਦਸਤਾਵੇਜ਼ਾਂ ‘ਚ ਕਮੀ ਦੇ ਚੱਲਦੇ 23 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਨਾਮਜ਼ਦਗੀਆਂ ਲਈ ਦਾਖਲ ਕੀਤੇ ਦਸਤਾਵੇਜ਼ਾਂ ਵਿੱਚ ਪਾਈਆਂ ਗਈਆਂ ਗਲਤੀਆਂ ਕਾਰਨ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਇਸ ਨਾਲ ਹੁਣ ਜ਼ਿਲ੍ਹਾ ਪ੍ਰੀਸ਼ਦ ਲਈ 130 ਉਮੀਦਵਾਰ ਅਤੇ ਬਲਾਕ ਸੰਮਤੀ ਲਈ 1,025 ਉਮੀਦਵਾਰ ਚੋਣ ਮੈਦਾਨ ਵਿੱਚ ਬਚੇ ਹਨ, ਜੋ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਚੋਣਾਂ ਹੋਣੀਆਂ ਹਨ। ਜਦੋਂ ਕਿ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ।